ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਅਤਿਵਾਦੀ ਹਮਲੇ ਵਿੱਚ ਸਾਬਕਾ ਸਰਪੰਚ ਦੀ ਮੌਤ

07:58 AM May 19, 2024 IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਸਾਬਕਾ ਸਰਪੰਚ ਐਜਾਜ਼ ਅਹਿਮਦ ਸ਼ੇਖ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਅੱਜ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਸਾਬਕਾ ਸਰਪੰਚ ਦੀ ਹੱਤਿਆ ਕਰ ਦਿੱਤੀ। ਇਸੇ ਦੌਰਾਨ ਅਤਿਵਾਦੀਆਂ ਨੇ ਪਹਿਲਗਾਮ ਨੇੜੇ ਸੈਲਾਨੀ ਕੈਂਪ ’ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ’ਚ ਰਾਜਸਥਾਨ ਤੋਂ ਆਇਆ ਜੋੜਾ ਜ਼ਖ਼ਮੀ ਹੋ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਦੱਸਿਆ ਕਿ ਇਸ ਹਮਲੇ ’ਚ ਫਰਹਾ ਵਾਸੀ ਜੈਪੁਰ ਅਤੇ ਉਸ ਦਾ ਪਤੀ ਤਬਰੇਜ਼ ਜ਼ਖ਼ਮੀ ਹੋ ਗਏ ਹਨ। -ਆਈਏਐੱਨਐੱਸ

Advertisement

Advertisement