For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਕਿਸ਼ਤਵਾੜ ’ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਦੋ ਜਵਾਨ ਸ਼ਹੀਦ ਤੇ ਦੋ ਜ਼ਖ਼ਮੀ

10:04 PM Sep 13, 2024 IST
ਜੰਮੂ ਕਸ਼ਮੀਰ  ਕਿਸ਼ਤਵਾੜ ’ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਦੋ ਜਵਾਨ ਸ਼ਹੀਦ ਤੇ ਦੋ ਜ਼ਖ਼ਮੀ
ਸੰਕੇਤਕ ਤਸਵੀਰ।
Advertisement

ਜੰਮੂ, 13 ਸਤੰਬਰ

Advertisement

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਸ਼ਹੀਦ ਤੇ ਦੋ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸੂਹ ਮਿਲਣ ’ਤੇ ਛੱਤਰੂ ਪੱਟੀ ਦੇ ਨਾਇਦਗ਼ਾਮ ਇਲਾਕੇ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਦੌਰਾਨ ਜੰਗਲੀ ਇਲਾਕੇ ’ਚ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ।ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਹਸਪਤਾਲ ’ਚੋਂ ਮੁੱਢਲੀ ਡਾਕਟਰੀ ਸਹਾਇਤਾ ਦਿਵਾਉਣ ਮਗਰੋਂ ਹਵਾਈ ਜਹਾਜ਼ ਰਾਹੀਂ ਆਰਮੀ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਦੋ ਜਵਾਨਾਂ ਜੇਸੀਓ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਸਿਪਾਹੀ ਅਰਵਿੰਦ ਸਿੰਘ ਨੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਫੌਜ ਨੇ ਵੀ ਮੁਕਾਬਲੇ ’ਚ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਕੀਤੀ ਹੈ। ਵ੍ਹਾਈਟ ਨਾਈਟ ਕੋਰ ਦੇ ਜੇਸੀਓਅ ਤੇ ਸਾਰੇ ਰੈਂਕਾਂ ਦੇ ਅਧਿਕਾਰੀਆਂ ਨੇ ਸ਼ਹੀਦ ਜਵਾਨਾਂ ਨੂੰ ਸਲਾਮੀ ਦਿੱਤੀ। -ਪੀਟੀਆਈ

Advertisement

Advertisement
Author Image

Advertisement