For the best experience, open
https://m.punjabitribuneonline.com
on your mobile browser.
Advertisement

ਭਾਜਪਾ-ਆਰਐੱਸਐੱਸ ਵੱਲੋਂ ਕੰਟਰੋਲ ਕੀਤੀ ਜਾਂਦੀ ਅਫ਼ਸਰਸ਼ਾਹੀ ਦੀ ਜਗੀਰ ਬਣ ਗਿਆ ਹੈ ਜੰਮੂ ਕਸ਼ਮੀਰ: ਰਮੇਸ਼

04:55 PM Sep 14, 2024 IST
ਭਾਜਪਾ ਆਰਐੱਸਐੱਸ ਵੱਲੋਂ ਕੰਟਰੋਲ ਕੀਤੀ ਜਾਂਦੀ ਅਫ਼ਸਰਸ਼ਾਹੀ ਦੀ ਜਗੀਰ ਬਣ ਗਿਆ ਹੈ ਜੰਮੂ ਕਸ਼ਮੀਰ  ਰਮੇਸ਼
Advertisement

ਨਵੀਂ ਦਿੱਲੀ, 14 ਸਤੰਬਰ
ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਜੰਮੂ ਕਸ਼ਮੀਰ ਭਾਜਪਾ ਅਤੇ ਆਰਐੱਸਐੱਸ ਵੱਲੋਂ ਕੰਟਰੋਲ ਕੀਤੀ ਜਾਂਦੀ ਅਫ਼ਸਰਸ਼ਾਹੀ ਦੀ ਜਗੀਰ ਬਣ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਕਦੋਂ ਬਹਾਲ ਹੋਵੇਗਾ। ਰਮੇਸ਼ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਨਾਨ ਬਾਇਓਲੌਜਿਕਲ ਪ੍ਰਧਾਨ ਮੰਤਰੀ ਅੱਜ ਜੰਮੂ ਕਸ਼ਮੀਰ ਵਿੱਚ ਹਨ। 2018 ’ਚ ਪੀਡੀਪੀ-ਭਾਜਪਾ ਸਰਕਾਰ ਡਿੱਗਣ ਦੇ ਬਾਅਦ ਤੋਂ ਜੰਮ ਕਸ਼ਮੀਰ ਦਾ ਪ੍ਰਸ਼ਾਸਨ ਉਨ੍ਹਾਂ ਦੀ  ਹੀ ਕੇਂਦਰ ਸਰਕਾਰ ਕੋਲ ਹੈ। ਅਜਿਹੇ ਵਿੱਚ ਨਾਲ-ਬਾਇਓਲੌਜਿਕਲ ਪ੍ਰਧਾਨ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਜੰਮੂ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਾ ਕਦੋਂ ਵਾਪਸ ਮਿਲੇਗਾ?’’

Advertisement

ਇਸੇ ਦੌਰਾਨ ਪਾਰਟੀ ਹੈੱਡਕੁਆਰਟਰ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੀ ਤਰਜਮਾਨ ਸੁਪ੍ਰਿਯਾ ਸ੍ਰੀਨੇਤ ਨੇ ਦੋਸ਼ ਲਗਾਇਆ ਕਿ ਜੰਮੂ ਕਸ਼ਮੀਰ ਵਿੱਚ ਅਤਿਵਾਦ ਨੂੰ ਠੱਲ੍ਹ ਪਾਉਣ ’ਚ ਕੇਂਦਰ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਜੋ ਅਤਿਵਾਦ ਕਈ ਸਾਲ ਪਹਿਲਾਂ ਖ਼ਤਮ ਹੋ ਗਿਆ ਸੀ ਉਹ ਮੁੜ ਤੋਂ ਪਰਤ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਹਲਫ਼ ਲਈ ਹੈ ਉਦੋਂ ਤੋਂ ਲੈ ਕੇ ਹੁਣ ਤੱਕ 98 ਦਿਨਾਂ ’ਚ ਜੰਮੂ ਕਸ਼ਮੀਰ ਵਿੱਚ 25 ਅਤਿਵਾਦੀ ਹਮਲੇ ਹੋ ਚੁੱਕੇ ਹਨ।  -ਪੀਟੀਆਈ

Advertisement

Advertisement
Author Image

Advertisement