For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਅਤਿਵਾਦੀ ਮਾਰਿਆ

11:24 AM Apr 05, 2024 IST
ਜੰਮੂ ਕਸ਼ਮੀਰ  ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ  ਅਤਿਵਾਦੀ ਮਾਰਿਆ
Advertisement

ਸ੍ਰੀਨਗਰ, 5 ਅਪਰੈਲ
ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅਤਿਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸਬੁਰਾ ਨਾਲਾ ਰੁਸਤਮ ਵਿੱਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ 'ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ 'ਚ ਅਤਿਵਾਦੀ ਮਾਰਿਆ ਗਿਆ।

Advertisement

Advertisement
Author Image

Advertisement
Advertisement
×