ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਕਠੂਆ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਤਾਜ਼ਾ ਮੁਕਾਬਲਾ

05:48 PM Sep 15, 2024 IST

ਜੰਮੂ, 15 ਸਤੰਬਰ
ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇਕ ਜੰਗਲੀ ਖੇਤਰ ਵਿੱਚ ਅੱਜ ਅਤਿਵਾਦੀਆਂ ਅਤੇ ਪੁਲੀਸ ਵਿਚਾਲੇ ਤਾਜ਼ਾ ਮੁਕਾਬਲਾ ਸ਼ੁਰੂ ਹੋ ਗਿਆ ਜਦਕਿ ਪੁਣਛ ਜ਼ਿਲ੍ਹੇ ਵਿੱਚ ਲੰਘੀ ਰਾਤ ਤੋਂ ਚੱਲ ਰਹੀ ਮੁਕਾਬਲਾ ਸਮਾਪਤ ਹੋ ਗਿਆ ਜਿਸ ਵਿੱਚ ਇਕ ਅਤਿਵਾਦੀ ਦੇ ਜ਼ਖ਼ਮੀ ਹੋਣ ਦੀ ਆਸ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੁਪਹਿਰ ਕਠੂਆ ਜ਼ਿਲ੍ਹੇ ਦੇ ਬਾਨੀ ਇਲਾਕੇ ਦੇ ਨੁਕਨਾਲੀ ਨਾਲਾ ਵਿੱਚ ਪੁਲੀਸ ਦੀ ਤਲਾਸ਼ ਪਾਰਟੀ ’ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਜਵਾਬੀ ਗੋਲੀਬਾਰੀ ਕੀਤੀ ਅਤੇ ਆਖ਼ਰੀ ਖ਼ਬਰ ਮਿਲਣ ਤੱਕ ਉੱਥੇ ਮੁਕਾਬਲਾ ਜਾਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੇ ਘੇਰਾਬੰਦੀ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਮਦਦ ਕਰਨ ਲਈ ਵਾਧੂ ਸੁਰੱਖਿਆ ਬਲ ਭੇਜਿਆ ਗਿਆ ਹੈ। ਉੱਧਰ, ਪੁਣਛ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਮੇਂਧੜ ਉਪ ਮੰਡਲ ਦੇ ਗੁਰਸਾਈ ਟੌਪ ਨੇੜੇ ਪਠਾਨਤੀਰ ਇਲਾਕੇ ਵਿੱਚ ਰਾਤ ਭਰ ਚੱਲਿਆ ਮੁਕਾਬਲਾ ਦੁਪਹਿਰ ਨੇੜੇ ਖ਼ਤਮ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਕੋਲ ਖੂਨ ਦੇ ਨਿਸ਼ਾਨ ਮਿਲੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਇਕ ਅਤਿਵਾਦੀ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਅਜੇ ਵੀ ਜਾਰੀ ਹੈ ਅਤੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। -ਪੀਟੀਆਈ

Advertisement

Advertisement