ਜੰਮੂ ਕਸ਼ਮੀਰ: ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਵੱਲੋਂ ਪ੍ਰਵਾਨਗੀ
ਸ੍ਰੀਨਗਰ, 19 ਅਕਤੂਬਰ
J-K LG clears resolution passed by Omar-led cabinet urging Centre to restore statehood ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਵਿੱਚ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰਤ ਤਰਜਮਾਨ ਨੇ ਕਿਹਾ, ‘‘ਵੀਰਵਾਰ ਨੂੰ ਅਬਦੁੱਲਾ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦਾ ਮੂਲ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।’’
ਅਧਿਕਾਰੀਆਂ ਨੇ ਵਿਸਥਾਰ ’ਚ ਜਾਣਕਾਰੀ ਦਿੱਤੇ ਬਿਨਾਂ ਕਿਹਾ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਰਜਮਾਨ ਨੇ ਕਿਹਾ ਕਿ ਸੂਬੇ ਦਾ ਦਰਜਾ ਬਹਾਲ ਕਰਨਾ ਸੁਧਾਰ ਪ੍ਰਕਿਰਿਆ ਦੀ ਇਕ ਸ਼ੁਰੂਆਤ ਹੋਵੇਗੀ, ਜਿਸ ਨਾਲ ਸੰਵਿਧਾਨਕ ਅਧਿਕਾਰ ਮੁੜ ਬਹਾਲ ਹੋਣਗੇ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਪਛਾਣ ਦੀ ਰੱਖਿਆ ਹੋਵੇਗੀ। -ਪੀਟੀਆਈ