ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਮਹਿਬੂਬਾ ਨੇ ਪੀਡੀਪੀ ਵਰਕਰਾਂ ਨੂੰ ਹਿਰਾਸਤ ’ਚ ਲੈਣ ਦੇ ਦੋਸ਼ ਲਾਏ

08:08 AM May 26, 2024 IST
ਧਰਨੇ ’ਤੇ ਬੈਠੀ ਹੋਈ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ। -ਫੋਟੋ: ਪੀਟੀਆਈ

ਬਿਜਬੇਹੜਾ (ਜੰਮੂ ਕਸ਼ਮੀਰ), 25 ਮਈ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਆਪਣੀ ਪਾਰਟੀ ਦੇ ਵਰਕਰਾਂ ਅਤੇ ਵੋਟਿੰਗ ਏਜੰਟ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਲਾਉਂਦਿਆਂ ਇਸ ਕਥਿਤ ਧੱਕੇਸ਼ਾਹੀ ਖ਼ਿਲਾਫ਼ ਅੱਜ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਇਕ ਪੁਲੀਸ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਫੋਨ ਕਰਨ ਦੀ ਸੁਵਿਧਾ ਬੰਦ ਕਰ ਦਿੱਤੀ ਗਈ ਹੈ। ਹਾਲਾਂਕਿ, ਪੁਲੀਸ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀ ਸਰਗਰਮ ਵਰਕਰ ਹਨ ਅਤੇ ਇਹ ਕਾਰਵਾਈ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਕੀਤੀ ਗਈ ਹੈ।
ਮਹਿਬੂਬਾ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਹੈ। ਉਨ੍ਹਾਂ ਸਣੇ 20 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਮਹਿਬੂਬਾ ਨੇ ਸ੍ਰੀਨਗਰ-ਜੰਮੂ ਕੌਮੀ ਮਾਰਗ ’ਤੇ ਬਿਜਬੇਹੜਾ ਪੁਲੀਸ ਥਾਣੇ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਖ਼ਿਲਾਫ਼ ਨਾਅਰੇ ਲਾਏ ਅਤੇ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਮਹਿਬੂਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਸਾਡੇ ਪੀਡੀਪੀ ਦੇ ਵੋਟਿੰਗ ਏਜੰਟ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਸੀਂ ਇਸ ਦਾ ਕਾਰਨ ਪੁੱਛ ਰਹੇ ਹਾਂ ਪਰ ਉਹ ਕੁਝ ਨਹੀਂ ਦੱਸ ਰਹੇ। ਜੇ ਉਹ ਮੇਰੇ ਸੰਸਦ ਵਿੱਚ ਜਾਣ ਤੋਂ ਐਨਾ ਡਰਦੇ ਹਨ ਤਾਂ ਉਪ ਰਾਜਪਾਲ ਨੂੰ ਮੈਨੂੰ ਚੋਣ ਨਾ ਲੜਨ ਲਈ ਕਹਿ ਦੇਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ‘ਧਾਂਦਲੀ’ 1987 ਵਿੱਚ ਦੇਖੀ ਗਈ ਸੀ। ਕਈ ਲੋਕਾਂ ਦਾ ਮੰਨਣਾ ਹੈ ਕਿ ਉਸੇ ਕਰ ਕੇ ਕਸ਼ਮੀਰ ਵਿੱਚ ਅਤਿਵਾਦ ਭੜਕਿਆ ਸੀ। ਪ੍ਰਦਰਸ਼ਨਕਾਰੀਆਂ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਹਿਰਾਸਤ ਵਿੱਚ ਲਏ ਗਏ ਵਰਕਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਉੱਧਰ, ਪੁਲੀਸ ਨੇ ਕਿਹਾ ਕਿ ਸਿਰਫ਼ ਉਨ੍ਹਾਂ ਕੁਝ ਲੋਕਾਂ ਨੂੰ ਹੀ ਹਿਰਾਸਤ ਵਿੱਚ ਲਿਆ ਗਿਆ ਹੈ ਜਿਨ੍ਹਾਂ ਦਾ ਪਿਛਲਾ ਰਿਕਾਰਡ ‘ਖ਼ਰਾਬ’ ਹੈ ਅਤੇ ਜਿਹੜੇ ਲੋਕ ਵੋਟਿੰਗ ਵਾਲੇ ਦਿਨ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰ ਸਕਦੇ ਹਨ। ਇਕ ਪੁਲੀਸ ਅਧਿਕਾਰੀ ਨੇ ਕਿਹਾ, ‘‘ਜਿਨ੍ਹਾਂ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਉਹ ਸਰਗਰਮ ਵਰਕਰ ਹਨ ਅਤੇ ਵੋਟਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਇਹਤਿਆਤ ਵਜੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਨੇ ਪੁਲੀਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪੀਡੀਪੀ ਮੁਖੀ ਨੂੰ ਮਨਾਉਣ ਦੀ ਇਕ ਘੰਟੇ ਤੱਕ ਕੋਸ਼ਿਸ਼ ਕੀਤੀ ਪਰ ਸਫ਼ਲ ਨਹੀਂ ਹੋਏ। ਇਸ ਦੌਰਾਨ ਲੋਕਾਂ ਦੀ ਵਧਦੀ ਭੀੜ ਨੂੰ ਖਿੰਡਾਉਣ ਲਈ ਪੁਲੀਸ ਮੁਲਾਜ਼ਮਾਂ ਨੇ ਹਲਕਾ ਲਾਠੀਚਾਰਜ ਵੀ ਕੀਤਾ। ਉੱਧਰ, ਮੀਡੀਆ ਕਰਮੀਆਂ ਨੇ ਦਾਅਵਾ ਕੀਤਾ ਕਿ ਲਾਠੀਚਾਰਜ ਵਿੱਚ ਕੁਝ ਪੱਤਰਕਾਰ ਵੀ ਜ਼ਖ਼ਮੀ ਹੋਏ ਹਨ। -ਪੀਟੀਆਈ

Advertisement

Advertisement
Advertisement