ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਮਹਿਬੂਬਾ ਨੇ ਪੀਡੀਪੀ ਵਰਕਰਾਂ ਨੂੰ ਵੋਟਿੰਗ ਵਾਲੇ ਦਿਨ ਹਿਰਾਸਤ ’ਚ ਲੈਣ ਦੇ ਦੋਸ਼ ਲਾਏ

06:44 PM May 25, 2024 IST
ਥਾਣੇ ਦੇ ਬਾਹਰ ਧਰਨੇ ’ਤੇ ਬੈਠੀ ਮਹਿਬੂਬਾ ਮੁਫ਼ਤੀ। -ਫੋਟੋ: ਪੀਟੀਆਈ

ਬਿਜਬੇਹਰਾ (ਜੰਮੂ ਕਸ਼ਮੀਰ), 25 ਮਈ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਆਪਣੀ ਪਾਰਟੀ ਦੇ ਵਰਕਰਾਂ ਅਤੇ ਵੋਟਿੰਗ ਏਜੰਟ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਲਾਉਂਦਿਆਂ ਇਸ ਕਥਿਤ ਧੱਕੇਸ਼ਾਹੀ ਖ਼ਿਲਾਫ਼ ਅੱਜ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਇਕ ਪੁਲੀਸ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਭੀੜ ’ਤੇ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਫੋਨ ਕਰਨ ਦੀ ਸੁਵਿਧਾ ਬੰਦ ਕਰ ਦਿੱਤੀ ਗਈ ਹੈ। ਹਾਲਾਂਕਿ, ਪੁਲੀਸ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀ ਸਰਗਰਮ ਵਰਕਰ ਹਨ ਅਤੇ ਇਹ ਕਾਰਵਾਈ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਕੀਤੀ ਗਈ ਹੈ। -ਪੀਟੀਆਈ

Advertisement

Advertisement
Advertisement