ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ

12:09 PM Sep 14, 2024 IST
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਪੀਟੀਆਈ

ਸ੍ਰੀਨਗਰ, 14 ਸਤੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲੀਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਅਤਿਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ। -ਪੀਟੀਆਈ

Advertisement

Advertisement
Tags :
encounterKashmir