ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ-ਕਸ਼ਮੀਰ: ਅਤਿਵਾਦੀਆਂ ਨਾਲ ਲੜਦੇ ਹੋਏ ਗੋਲੀਬਾਰੀ ਵਿਚ ਮਾਰੇ ਗਏ ਪੈਰਾਟਰੂਪਰ ਨੂੰ ਸ਼ਰਧਾਂਜਲੀ ਭੇਟ

10:43 AM Apr 25, 2025 IST
featuredImage featuredImage
(PTI Photo)

ਜੰਮੂ, 25 ਅਪਰੈਲ

Advertisement

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਅਤਿਵਾਦੀਆਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੈਰਾਟਰੂਪਰ ਝੰਟੂ ਅਲੀ ਸ਼ੇਖ ਨੂੰ ਫੌਜ, ਸੀਆਰਪੀਐੱਫ, ਬੀਐੱਸਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਬਲ (6 ਪੈਰਾ) ਦਾ ਇਕ ਜਵਾਨ ਹਵਾਲਦਾਰ ਸ਼ੇਖ ਵੀਰਵਾਰ ਨੂੰ ਜ਼ਿਲ੍ਹੇ ਦੇ ਡੂਡੂ-ਬਸੰਤਗੜ੍ਹ ਖੇਤਰ ਵਿਚ ਇਕ ਤਲਾਸ਼ੀ ਮੁਹਿੰਮ ਤੋਂ ਬਾਅਦ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ। ਜੰਮੂ ਦੇ 166 ਮਿਲਟਰੀ ਹਸਪਤਾਲ ਵਿੱਚ ਸਿਪਾਹੀ ਲਈ ਫੁੱਲਮਾਲਾ ਭੇਟ ਕਰਨ ਦੀ ਰਸਮ ਅਦਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿਚ ਉਸ ਦੀ ਦੇਹ ਨੂੰ ਦਫ਼ਨਾਉਣ ਲਈ ਉਸਦੇ ਜੱਦੀ ਸਥਾਨ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਪੱਥਰ ਘਾਟਾ ਪਿੰਡ ਭੇਜਿਆ ਗਿਆ।

ਵ੍ਹਾਈਟ ਨਾਈਟ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਸ਼ੈਲੇਂਦਰ ਸਿੰਘ ਦੀ ਅਗਵਾਈ ਵਿਚ ਸੀਨੀਅਰ ਫੌਜ, ਪੁਲੀਸ, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਅਤੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਜਵਾਨ ਦੀ ਦੇਹ ’ਤੇ ਫੁੱਲਮਾਲਾਵਾਂ ਭੇਟ ਕੀਤੀਆਂ ਅਤੇ ਉਸਦੀ ਕੁਰਬਾਨੀ ਨੂੰ ਸਲਾਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਜ਼ਿਲ੍ਹੇ ਦੇ ਬਸੰਤਗੜ੍ਹ ਪੱਟੀ ਵਿੱਚ ਤਿੰਨ ਅਤਿਵਾਦੀਆਂ ਦੇ ਇਕ ਸਮੂਹ ਨੂੰ ਫੜਨ ਲਈ ਇਕ ਤਲਾਸ਼ੀ ਮੁਹਿੰਮ ਜਾਰੀ ਹੈ। -ਪੀਟੀਆਈ

Advertisement

Advertisement