For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ

06:52 AM May 17, 2024 IST
ਜੰਮੂ ਕਸ਼ਮੀਰ  ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਹਲਾਕ
Advertisement

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ’ਚ ਕੰਟਰੋਲ ਰੇਖਾ (ਐੱਲਓਸੀ) ’ਤੇ ਫੌਜ ਦੇ ਜਵਾਨਾਂ ਨੇ ਅੱਜ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਤੰਗਧਾਰ ਸੈਕਟਰ ਵਿੱਚ ਦਹਿਸ਼ਤਗਰਦਾਂ ਨੇ ਕੰਟਰੋਲ ਰੇਖਾ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਿਸ ਮਗਰੋਂ ਘੁਸਪੈਠੀਆਂ ਤੇ ਜਵਾਨਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ’ਚ ਦੋ ਘੁਸਪੈਠੀਏ ਮਾਰੇ ਗਏ ਹਨ ਪਰ ਕਾਰਵਾਈ ਹਾਲੇ ਜਾਰੀ ਹੈ। ਅਧਿਕਾਰੀਆਂ ਮੁਤਾਬਕ ਮਾਰੇ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਕੰਟਰੋਲ ਰੇਖਾ ਦੀ ਵਾੜ ਦੇ ਦੂਜੇ ਪਾਸੇ ਪਈਆਂ ਸਨ। -ਆਈਏਐੱਨਐੱਸ

Advertisement

Advertisement
Advertisement
Author Image

sukhwinder singh

View all posts

Advertisement