ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਉਮਰ ਅਬਦੁੱਲਾ ਭਲਕੇ ਲੈਣਗੇ ਮੁੱਖ ਮੰਤਰੀ ਅਹੁਦੇ ਦਾ ਹਲਫ਼

06:50 AM Oct 15, 2024 IST

ਸ੍ਰੀਨਗਰ:

Advertisement

ਉਪ ਰਾਜਪਾਲ ਮਨੋਜ ਸਿਨਹਾ ਨੇ ਨੈਸ਼ਨਲ ਕਾਨਫਰੰਸ ਆਗੂ ਉਮਰ ਅਬਦੁੱਲਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਵਜੋਂ 16 ਅਕਤੂਬਰ ਨੂੰ ਹਲਫ਼ ਲੈਣ ਦਾ ਸੱਦਾ ਭੇਜਿਆ ਹੈ। ਕੇਂਦਰ ਵੱਲੋਂ ਜੰਮੂ ਕਸ਼ਮੀਰ ’ਚ ਰਾਸ਼ਟਰਪਤੀ ਰਾਜ ਹਟਾਏ ਜਾਣ ਦੇ ਇਕ ਦਿਨ ਮਗਰੋਂ ਉਪ ਰਾਜਪਾਲ ਨੇ ਸਰਕਾਰ ਬਣਾਉਣ ਦਾ ਸੱਦਾ ਭੇਜਿਆ ਹੈ। ਸਿਨਹਾ ਵੱਲੋਂ ਲਿਖੇ ਪੱਤਰ ਮੁਤਾਬਕ ਹਲਫ਼ਦਾਰੀ ਸਮਾਗਮ 16 ਅਕਤੂਬਰ ਨੂੰ ਸਵੇਰੇ ਸਾਢੇ 11 ਵਜੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਕਨਵੈਨਸ਼ਨ ਸੈਂਟਰ ’ਚ ਹੋਵੇਗਾ। ਉਮਰ ਅਬਦੁੱਲਾ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਪ੍ਰਿੰਸੀਪਲ ਸਕੱਤਰ ਨੇ ਸਰਕਾਰ ਬਣਾਉਣ ਦੇ ਸੱਦੇ ਵਾਲਾ ਪੱਤਰ ਸੌਂਪਿਆ ਹੈ। -ਪੀਟੀਆਈ

Advertisement
Advertisement
Tags :
Chief Minister TomorrowDeputy Governor Manoj SinhaJammu and KashmirPunjabi NewsUmar Abdullah