For the best experience, open
https://m.punjabitribuneonline.com
on your mobile browser.
Advertisement

ਜੰਮੂ: ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ

04:04 PM Sep 11, 2024 IST
ਜੰਮੂ  ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ
Advertisement

ਜੰਮੂ, 11 ਸਤੰਬਰ
ਪਾਕਿਸਤਾਨੀ ਸੈਨਿਕਾਂ ਨੇ ਮੰਗਲਵਾਰ ਦੇਰ ਰਾਤ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਸਰਹੱਦ ’ਤੇ ਸਥਿਤ ਭਾਰਤੀ ਚੌਕੀਆਂ ’ਤੇ ਬਿਨਾ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਪਰ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਦੌਰਾਨ ਪਾਕਿਸਤਾਨ ਨੂੰ ਕੋਈ ਨੁਕਸਾਨ ਪਹੁੰਚਿਆ ਹੈ ਜਾਂ ਨਹੀਂ। ਬੀਐੱਸਐੱਫ ਦੇ ਤਰਜਮਾਨ ਨੇ ਦੱਸਿਆ ਕਿ ਜਵਾਨ ਹਾਈ ਅਲਰਟ ’ਤੇ ਹਨ ਅਤੇ ਕੌਮਾਂਤਰੀ ਸਰਹੱਦ ਤੇ ਕੰਟਰੋਲ ਰੇਖਾ ’ਤੇ ਸਖ਼ਤ ਨਿਗਰਾਨੀ ਰੱਖ ਰਹੇ ਹਨ। -ਪੀਟੀਆਈ

Advertisement

Advertisement
Advertisement
Author Image

Advertisement