ਬੰਬ ਦੀ ਅਫ਼ਵਾਹ ਕਾਰਨ ਜੰਮੂ-ਜੋਧਪੁਰ ਐਕਸਪ੍ਰੈਸ ਰਾਹ ’ਚ ਰੋਕੀ
11:51 AM Jul 30, 2024 IST
Advertisement
ਸੰਜੀਵ ਹਾਂਡਾ
ਫ਼ਿਰੋਜ਼ਪੁਰ, 30 ਜੁਲਾਈ
Advertisement
ਜੰਮੂ ਤੋਂ ਜੋਧਪੁਰ ਜਾ ਰਹੀ ‘ਭਗਤ ਕੀ ਕੋਠੀ’ ਐਕਸਪ੍ਰੈਸ (19926) ਰੇਲ ਗੱਡੀ ਵਿਚ ਬੰਬ ਹੋਣ ਦੀ ਸੂਚਨਾ ਮਿਲਣ ’ਤੇ ਇਸਨੂੰ ਸਵੇਰੇ ਸੱਤ ਵਜੇ ਦੇ ਕਰੀਬ ਫ਼ਿਰੋਜ਼ਪੁਰ ਤੋਂ ਦਸ ਕਿਲੋਮੀਟਰ ਦੂਰ ਪਿੰਡ ਕਾਸੂ ਬੇਗੂ ਦੇ ਰੇਲਵੇ ਸਟੇਸ਼ਨ ’ਤੇ ਰੋਕ ਦਿੱਤਾ ਗਿਆ। ਸੂਚਨਾ ਮਿਲਦਿਆਂ ਹੀ ਰੇਲਵੇ ਪੁਲੀਸ ਅਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ, ਸੁਰੱਖਿਆ ਲਈ ਐਂਬੂਲੈਂਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸਟੇਸ਼ਨ ਤੇ ਬੁਲਾ ਲਿਆ ਗਿਆ। ਇਸ ਮੌਕੇ ਅਧਿਕਾਰੀਆਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ। ਕਰੀਬ ਚਾਰ ਘੰਟੇ ਕੀਤੀ ਗਈ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਬੰਬ ਦੀ ਅਫ਼ਵਾਹ ਕਾਰਨ ਸੈਂਕੜੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੇਲਵੇ ਦੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅਫ਼ਵਾਹ ਫੈਲਣ ਸਬੰਧੀ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ।
Advertisement
Advertisement