ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ ਬੱਸ ਹਮਲਾ: ਫ਼ੌਜ, ਪੁਲੀਸ ਤੇ ਸੀਆਰਪੀਐੱਫ ਨੇ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਚਲਾਈ

11:22 AM Jun 10, 2024 IST

ਜੰਮੂ, 10 ਜੂਨ
ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਯਾਤਰੀ ਬੱਸ 'ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਫ਼ੌਜ, ਪੁਲੀਸ ਅਤੇ ਸੀਆਰਪੀਐੱਫ ਸਮੇਤ ਸੁਰੱਖਿਆ ਬਲਾਂ ਨੇ ਰਾਜੌਰੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਖੇਤਰ ਨੂੰ ਘੇਰ ਲਿਆ ਹੈ। ਡਰੋਨ ਅਤੇ ਸੂਹੀਆ ਕੁੱਤਿਆਂ ਸਮੇਤ ਨਿਗਰਾਨੀ ਉਪਕਰਣਾਂ ਨਾਲ ਲੈਸ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਅਤੇ ਆਸਪਾਸ ਦੇ ਖੇਤਰਾਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਹਮਲੇ 'ਚ ਸ਼ਾਮਲ ਅਤਿਵਾਦੀਆਂ ਦੇ ਰਾਜੌਰੀ ਅਤੇ ਰਿਆਸੀ ਦੇ ਉਪਰਲੇ ਇਲਾਕਿਆਂ 'ਚ ਲੁਕੇ ਹੋਣ ਦਾ ਸ਼ੱਕ ਹੈ। ਇਸ ਖੇਤਰ ਵਿੱਚ ਸੰਘਣੇ ਜੰਗਲ ਅਤੇ ਡੂੰਘੀਆਂ ਖੱਡਾਂ ਹਨ।

Advertisement

Advertisement