Jammu Kashmir: ਕਿਸ਼ਤਵਾੜ ’ਚ ਮੁਕਾਬਲੇ ਦੌਰਾਨ ਜਵਾਨ ਸ਼ਹੀਦ
06:41 PM May 22, 2025 IST
ਜੰਮੂ, 22 ਮਈ
Advertisement
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਹੋਏ ਮੁਕਾਬਲੇ ਦੌਰਾਨ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਛਤਰੂ ਦੇ ਸ਼ਿੰਗਪੋਰਾ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਵਿੱਢੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ।
Advertisement
ਦੱਸਿਆ ਜਾ ਰਿਹਾ ਹੈ ਕਿ ਚਾਰ ਅਤਿਵਾਦੀ ਇਲਾਕੇ ਵਿੱਚ ਫਸੇ ਹੋਏ ਹਨ।
ਭਾਰਤੀ ਫ਼ੌਜ ਦੀ ਵ੍ਹਾਈਟ ਨਾਈਟ ਕੋਰ White Knight Corps ਨੇ X ’ਤੇ ਇੱਕ ਪੋਸਟ ਵਿੱਚ ਕਿਹਾ, ‘‘ਅੱਜ ਸਵੇਰੇ ਕਿਸ਼ਤਵਾੜ ਦੇ ਛਤਰੂ ਵਿੱਚ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ।’’
ਵ੍ਹਾਈਟ ਨਾਈਟ ਕੋਰ ਨੇ ਕਿਹਾ, ‘‘ਮੁਕਾਬਲੇ ਦੌਰਾਨ ਫ਼ੌਜ ਦਾ ਇੱਕ ਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਸ਼ਹੀਦ ਹੋ ਗਿਆ।’’ -ਪੀਟੀਆਈ
Advertisement