ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਬੰਦ
04:05 PM May 21, 2024 IST
Advertisement
ਜੰਮੂ, 21 ਮਈ
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਅੱਜ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਹਾਈਵੇਅ ਨੂੰ ਬੰਦ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਪਰ ਸੂਤਰਾਂ ਨੇ ਦੱਸਿਆ ਕਿ ਹਾਈਵੇਅ ਨੂੰ ਮੁਰੰਮਤ ਲਈ ਬੰਦ ਕੀਤਾ ਗਿਆ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਬੰਦ ਕਰਨ ਤੋਂ ਇਲਾਵਾ ਜੰਮੂ ਅਤੇ ਚੇਨਾਨੀ, ਪਟਨੀਟੋਪ, ਡੋਡਾ, ਰਾਮਬਨ, ਗੋਲ, ਬਨਿਹਾਲ ਅਤੇ ਸ੍ਰੀਨਗਰ ਵਰਗੇ ਹੋਰ ਸਥਾਨਾਂ ਵਿਚਕਾਰ ਵਾਹਨਾਂ ਦੀ ਆਵਾਜਾਈ 'ਤੇ ਵੀ ਪਾਬੰਦੀ ਲਗਾਈ ਗਈ ਹੈ।
Advertisement
Advertisement