ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਾਰ ਜ਼ਿਮਨੀ ਚੋਣਾਂ ਮੁਲਤਵੀ ਕਰਨ ਬਾਰੇ ਜਨ ਸੁਰਾਜ ਪਾਰਟੀ ਦੀ ਪਟੀਸ਼ਨ ਖਾਰਜ

07:05 AM Nov 12, 2024 IST

ਨਵੀਂ ਦਿੱਲੀ, 11 ਨਵੰਬਰ
ਸੁਪਰੀਮ ਕੋਰਟ ਨੇ ਅੱਜ ਸਿਆਸੀ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੁਰਾਜ ਪਾਰਟੀ ਵੱਲੋਂ 13 ਨਵੰਬਰ ਨੂੰ ਹੋਣ ਵਾਲੀਆਂ ਬਿਹਾਰ ਜ਼ਿਮਨੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਕਿਹਾ ਕਿ ਨਿਰਧਾਰਤ ਜ਼ਿਮਨੀ ਚੋਣਾਂ ਵਿੱਚ ਦਖਲ ਦੇਣ ਲਈ ਬਹੁਤ ਦੇਰ ਹੋ ਚੁੱਕੀ ਹੈ। ਇਸ ਨੂੰ ਨੀਤੀਗਤ ਮੁੱਦਾ ਦੱਸਦਿਆਂ ਸਿਖਰਲੀ ਅਦਾਲਤ ਨੇ ਕਿਹਾ ਕਿ ਅਦਾਲਤਾਂ ਨੂੰ ਅਜਿਹੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ ਅਤੇ ਕਿਹਾ ਕਿ ਬਿਹਾਰ ਜ਼ਿਮਨੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬੈਂਚ ਨੇ ਕਿਹਾ, ‘ਹੋਰ ਸਿਆਸੀ ਪਾਰਟੀਆਂ ਨੂੰ ਕੋਈ ਸਮੱਸਿਆ ਨਹੀਂ ਹੈ। ਸਿਰਫ ਤੁਹਾਨੂੰ ਹੀ ਸਮੱਸਿਆ ਹੈ। ਤੁਸੀਂ ਨਵੀਂ ਸਿਆਸੀ ਪਾਰਟੀ ਹੋ, ਤੁਹਾਨੂੰ ਇਨ੍ਹਾਂ ਪੇਚੀਦਗੀਆਂ ਨੂੰ ਸਮਝਣ ਦੀ ਲੋੜ ਹੈ।’ -ਪੀਟੀਆਈ

Advertisement

Advertisement