ਵਿੱਦਿਅਕ ਸੰਸਥਾਵਾਂ ’ਚ ਜਨਮ ਅਸ਼ਟਮੀ ਮਨਾਈ
ਪੱਤਰ ਪ੍ਰੇਰਕ
ਸ਼ਾਹਕੋਟ, 26 ਅਗਸਤ
ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਵਿੱਚ ਜਨਮ ਅਸ਼ਟਮੀ ਮਨਾਈ ਗਈ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਤੇ ਗੋਪੀਆਂ ਦੀਆਂ ਪੁਸ਼ਾਕਾਂ ਵਿੱਚ ਸਜੇ ਬੱਚਿਆਂ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਕਵਿਤਾਵਾਂ,ਭਜਨਾਂ ਅਤੇ ਪਲੇਅ ਰਾਹੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ’ਤੇ ਝਾਤ ਪਾਈ। ਇਸ ਮੌਕੇ ਕਰਮਜੀਤ, ਮਾਲਤੀ, ਪੂਜਾ, ਮਨਦੀਪ, ਬਲਜੀਤ, ਰਨਜੋਤ, ਸੇਫਾਲੀ, ਰਜਨੀ, ਮਨਜਿੰਦਰ, ਅੰਜਲੀ, ਰਮਨ ਤੇ ਗੀਤਾਂਜਲੀ ਹਾਜ਼ਰ ਸਨ।
ਏ.ਪੀ.ਐੱਸ. ਕਾਲਜ ਆਫ ਨਰਸਿੰਗ ਮਲਸੀਆਂ ਦੇ ਮੁੱਖ ਸੰਚਾਲਕ ਡਾ. ਪਰਵੀਨ ਬੇਰੀ ਤੇ ਡਾ. ਸੀਮਾ ਬੇਰੀ, ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਜੇ ਚੌਹਾਨ, ਜਸਵਿੰਦਰ ਸਿੰਘ, ਕੁਲਦੀਪ ਚੌਹਾਨ, ਮਨਜੀਤ ਸਿੰਘ, ਸਤਨਾਮ ਸਿੰਘ, ਲਾਲ ਸਿੰਘ, ਹਰਜੀਤ ਸਿੰਘ, ਕੁਨਾਲ, ਇੰਦਰਬੀਰ ਕੌਰ ਅਤੇ ਸੁਨੈਨਾ ਹਾਜ਼ਰ ਸਨ।
ਧਾਰੀਵਾਲ (ਪੱਤਰ ਪ੍ਰੇਰਕ): ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ। ਇਸ ਮੌਕੇ ਹਜੂਰਾ ਸਿੰਘ ਰੰਧਾਵਾ ਅੰਤਰਰਾਸਟਰੀ ਫੈਂਸਿੰਗ ਕੋਚ ਨੇ ਸ਼ਿਰਕਤ ਕੀਤੀ।
ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ ਸਜਾਈ
ਦਸੂਹਾ (ਪੱਤਰ ਪ੍ਰੇਰਕ): ਇੱਥੇ ਸ੍ਰੀ ਸਨਾਤਨ ਧਰਮ ਸਭਾ ਦਸੂਹਾ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਪ੍ਰਧਾਨ ਰਵਿੰਦਰ ਰਵੀ ਸ਼ਿੰਗਾਰੀ ਦੀ ਅਗਵਾਈ ਹੇਠ ਸ਼ੋਭਾ ਯਾਤਰਾ ਸਜਾਈ ਗਈ। ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਮੰਦਰ ਤੋਂ ਸ਼ੁਰੂ ਹੋਈ ਜੋ ਲਾਇਬ੍ਰੇਰੀ ਚੋਂਕ, ਮਾਤਾ ਰਾਣੀ ਚੌਕ, ਵਿਜੇ ਮਾਰਕੀਟ, ਬੈਂਕ ਰੋਡ, ਮਿਆਣੀ ਰੋਡ ਸਣੇ ਵੱਖ ਵੱਖ ਬਜ਼ਾਰਾਂ ਚੋਂ ਹੁੰਦੀ ਹੋਈ ਵਾਪਸ ਸ਼ੁਰੂਆਤੀ ਸਥਾਨ ’ਤੇ ਸਮਾਪਤ ਹੋਈ। ਇਸ ਦੌਰਾਨ ਸ੍ਰੀ ਕ੍ਰਿਸ਼ਨ ਭਗਵਾਨ ਨਾਲ ਸਬੰਧਤ ਸੁੰਦਰ ਝਾਕੀਆਂ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਬਣੀਆਂ। ਭਜਨ ਮੰਡਲੀਆਂ ਨੇ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਬੈਂਡ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।