ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਸਕੂਲ ਵਿੱਚ ਜਨਮ ਅਸ਼ਟਮੀ ਮਨਾਈ

08:48 AM Aug 25, 2024 IST
ਸਤਲੁਜ ਸਕੂਲ ਵਿਚ ਜਨਮ ਅਸ਼ਟਮੀ ਮਨਾਉਂਦੇ ਹੋਏ ਵਿਦਿਆਰਥੀ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਅਗਸਤ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦਾ ਸ਼ੁੱਭ ਆਰੰਭ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣਾ ਕਰਮ ਕਰਦੇ ਰਹਿਣਾ ਚਾਹੀਦਾ ਹੈ ਤੇ ਫਲ ਦੀ ਕਾਮਨਾ ਨਹੀਂ ਕਰਨੀ ਚਾਹੀਦੀ। ਸੱਚੇ ਮਨ ਨਾਲ ਕੀਤਾ ਗਿਆ ਕਰਮ ਹੀ ਸੱਚਾ ਕਰਮ ਹੁੰਦਾ ਹੈ। ਇਸ ਮੌਕੇ ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਤੇ ਰਾਧਾ ਦੀਆਂ ਪੁਸ਼ਾਕਾਂ ਪਹਿਨ ਕੇ ਸੁੰਦਰ ਢੰਗ ਨਾਲ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਭਗਵਾਨ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਮੱਖਣ ਮਿਸ਼ਰੀ ਦਾ ਭੋਗ ਲਾਇਆ ਗਿਆ। ਭਗਵਾਨ ਕ੍ਰਿਸ਼ਨ ਤੇ ਰਾਧਾ ਰਾਣੀ ਦੀ ਆਰਤੀ ਕੀਤੀ ਗਈ। ਮੰਚ ਦਾ ਸੰਚਾਲਨ ਇਸ਼ੂ ਭਾਟੀਆ ਤੇ ਮੋਨਿਕਾ ਨੇ ਬਾਖੂਬੀ ਕੀਤਾ। ਇਸ ਮੌਕੇ ਸਕੂਲ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਸਕੂਲ ਪ੍ਰਬੰਧਕ ਮਨੋਜ ਭਸੀਨ, ਊਸ਼ਾ ਗਾਬਾ, ਮੀਨਾ ਕਵਾਤਰਾ, ਵਿਨਿਤਾ, ਸਮਰਿਤੀ, ਮਮਤਾ ਜੈਨ, ਅਰਸ਼ਦੀਪ ਕੌਰ, ਲੀਨਾ, ਅਨੂੰ ਅਗਰਵਾਲ, ਗਰਿਮਾ, ਪੂਜਾ, ਰਾਜਬੀਰ, ਸੰਜੇ ਬਠਲਾ, ਬਲਜੀਤ ਸਿੰਘ ਆਦਿ ਤੋਂ ਇਲਾਵਾ ਸਟਾਫ ਤੇ ਵਿਦਿਆਰਥੀ ਮੌਜੂਦ ਸਨ।

Advertisement

Advertisement
Advertisement