ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਕਸ ਆਰਥਰ ਸਕੂਲ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

07:12 AM Aug 26, 2024 IST
ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ, ਸਕੂਲ ਸਟਾਫ਼ ਤੇ ਵਿਦਿਆਰਥੀ। -ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 25 ਅਗਸਤ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਯੋਗਿਤਾ ਦੀ ਅਗਵਾਈ ਅਧੀਨ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਦੀ ਬਾਲ ਲੀਲਾ ਉੱਪਰ ਅਧਾਰਤ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਵਿਚਾਰ ਸਾਂਝੇ ਕਰਦਿਆਂ ਕੀਤੀ। ਇਸ ਮੌਕੇ ਨੰਨ੍ਹੇ-ਮੁੰਨੇ ਲੜਕੇ ਕ੍ਰਿਸ਼ਨ ਅਤੇ ਲੜਕੀਆਂ ਰਾਧਾ ਰਾਣੀ ਦੀ ਪੁਸ਼ਾਕ ਪਹਿਨ ਕੇ ਪੁੱਜੀਆਂ ਜਦਕਿ ਗਵਾਲਿਆਂ ਅਤੇ ਗੋਪੀਆਂ ਦੇ ਪਹਿਰਾਵਿਆਂ ਵਿੱਚ ਆਏ ਬੱਚਿਆਂ ਨੇ ਵੀ ਸਭ ਦਾ ਮਨ ਮੋਹ ਲਿਆ। ਬੱਚਿਆਂ ਵੱਲੋਂ ਇੱਕ ਨਾਟਕ ਰਾਹੀਂ ਸੁਦਾਮਾ ਅਤੇ ਸ੍ਰੀ ਕ੍ਰਿਸ਼ਨ ਦੇ ਮਿਲਾਪ ਦੇ ਦ੍ਰਿਸ਼ ਨੂੰ ਵੀ ਦਰਸਾਇਆ ਗਿਆ। ਤੀਜੀ ਜਮਾਤ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਦੇ ਮੁਕੁਟ ਤੇ ਚੌਥੀ ਜਮਾਤ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਦੀਆਂ ਬਾਂਸੁਰੀਆਂ ਬਣਾਈਆਂ ਜਦਕਿ ਪੰਜਵੀਂ ਜਮਾਤ ਦੇ ਬੱਚਿਆਂ ਨੇ ਮਟਕੀਆਂ ਨੂੰ ਸੁੰਦਰ ਢੰਗ ਨਾਲ ਸਜਾਇਆ। ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਦੀ ਬਾਲ-ਅਵਸਥਾ ਸਬੰਧੀ ਸੁੰਦਰ ਕਾਰਡ ਬਣਾਏ ਗਏ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਆਕਰਸ਼ਿਤ ਮੁਕੁਟ ਬਣਾਏ। ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਵੰਨ-ਸੁਵੰਨੇ ਰੰਗਾਂ ਦੇ ਕਾਗਜ਼ਾਂ ਦਾ ਪ੍ਰਯੋਗ ਕਰ ਕੇ ਸ੍ਰੀ ਕ੍ਰਿਸ਼ਨ ਦੇ ਮੱਥੇ ਉੱਪਰ ਲੱਗੇ ਮੁਕੁਟ ਵਿੱਚ ਮੋਰ ਦੇ ਪੰਖ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੈਨਸਿਲ ਦਾ ਪ੍ਰਯੋਗ ਕਰ ਕੇ ਪ੍ਰੇਮ ਦੇ ਪ੍ਰਤੀਕ ਰਾਧਾ ਕ੍ਰਿਸ਼ਨ ਦੇ ਚਿੱਤਰ ਬਣਾ ਕੇ ਰਾਧਾ-ਕ੍ਰਿਸ਼ਨ ਪ੍ਰਤੀ ਆਪਣੇ ਸਨੇਹ ਤੇ ਪਿਆਰ ਪ੍ਰਗਟਾਵਾ ਕੀਤਾ| ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਅਸੀਂ ਕਿਸ ਤਰੀਕੇ ਨਾਲ ਆਪਣੇ ਜੀਵਨ ਵਿੱਚ ਬੁਰਾਈਆਂ ਨਾਲ ਲੜਦੇ ਹੋਏ ਇਨ੍ਹਾਂ ’ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Advertisement

Advertisement