ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਸ਼ਕਤੀ ਕਾਂਗਰਸ ਨੇ ਚਾਰ ਉਮੀਦਵਾਰ ਐਲਾਨੇ

08:52 AM May 05, 2024 IST

ਸ਼ਹਿਣਾ (ਪੱਤਰ ਪ੍ਰੇਰਕ): ਜਨਸ਼ਕਤੀ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਇੱਥੇ ਪਾਰਟੀ ਦੇ ਸੂਬਾ ਪ੍ਰਧਾਨ ਜਗਮੋਹਣ ਸਿੰਘ ਕੰਗ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਹਰੀ ਕ੍ਰਿਸ਼ਨ, ਬਠਿੰਡਾ ਲੋਕ ਸਭਾ ਸੀਟ ਤੋਂ ਬਲਕਾਰ ਸਿੰਘ, ਫਤਹਿਗੜ੍ਹ ਲੋਕ ਸਭਾ ਸੀਟ ਤੋਂ ਸੁਖਰਾਜ ਸਿੰਘ ਅਤੇ ਫਰੀਦਕੋਟ ਲੋਕ ਸਭਾ ਸੀਟ ਤੋਂ (ਉਹ ਖੁਦ) ਜਗਮੋਹਣ ਸਿੰਘ ਕੰਗ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪਾਰਟੀ ਕਿਸੇ ਵੀ ਪਾਰਟੀ ਨਾਲ ਚੋਣ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ, ਪੰਜਾਬੀਅਤ ਦਾ ਬੇੜਾ ਗਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ।

Advertisement

Advertisement
Advertisement