For the best experience, open
https://m.punjabitribuneonline.com
on your mobile browser.
Advertisement

ਜੰਡਿਆਲਾ ਗੁਰੂ: ਟਰੈਕਟਰ ਟਰਾਲੀ ’ਤੇ ਆਨੰਦਪੁਰ ਸਾਹਿਬ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

03:02 PM Apr 01, 2024 IST
ਜੰਡਿਆਲਾ ਗੁਰੂ  ਟਰੈਕਟਰ ਟਰਾਲੀ ’ਤੇ ਆਨੰਦਪੁਰ ਸਾਹਿਬ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
Advertisement

ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 1 ਅਪਰੈਲ
ਇਥੋਂ ਨਜ਼ਦੀਕੀ ਪਿੰਡ ਬੰਡਾਲਾ ਵਿਖੇ ਸਵੇਰੇ ਕਰੀਬ 8 ਵਜੇ ਆਪਣੇ ਪਰਿਵਾਰ ਅਤੇ ਸੰਗਤ ਨਾਲ ਟਰੈਕਟਰ ਟਰਾਲੀ ਲੈ ਕੇ ਅਨੰਦਪੁਰ ਸਾਹਿਬ ਜਾ ਰਹੇ ਵਿਅਕਤੀ ਦੀ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਰਨ ਵਾਲੇ ਦੀ ਪਛਾਣ ਕੁਲਜੀਤ ਸਿੰਘ ਵਾਸੀ ਪਿੰਡ ਡੌਕੇ, ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਕੁਲਜੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਨੇ ਦੱਸਿਆ ਉਹ ਆਪਣੇ ਪਰਿਵਾਰ ਅਤੇ ਸੰਗਤ ਨਾਲ ਟਰੈਕਟਰ ਟਰਾਲੀ 'ਤੇ ਆਨੰਦਪੁਰ ਸਾਹਿਬ ਜਾ ਰਹੇ ਸਨ। ਸਵੇਰੇ ਕਰੀਬ ਅੱਠ ਵਜੇ ਜਦੋਂ ਉਹ ਪਿੰਡ ਬੰਡਾਲਾ ਨੇੜੇ ਇੱਟਾਂ ਦੇ ਭੱਠੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਪਤੀ 'ਤੇ ਚਾਰ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਟਰੈਕਟਰ 'ਤੇ ਡਿੱਗ ਗਿਆ ਅਤੇ ਟਰੈਕਟਰ ਉੱਪਰ ਨੇੜੇ ਬੈਠੇ ਹੋਰ ਲੋਕਾਂ ਨੇ ਉਸ ਨੂੰ ਅਤੇ ਟਰੈਕਟਰ ਨੂੰ ਸਾਂਭਿਆ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਡੀਐੱਸਪੀ ਜੰਡਿਆਲਾ ਰਵਿੰਦਰਪਾਲ ਸਿੰਘ ਨੇ ਦੱਸਿਆ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×