For the best experience, open
https://m.punjabitribuneonline.com
on your mobile browser.
Advertisement

ਜੰਡਿਆਲਾ ਗੁਰੂ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ, ਪੰਜ ਕੇਸ ਦਰਜ

07:27 PM Mar 24, 2024 IST
ਜੰਡਿਆਲਾ ਗੁਰੂ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ  ਪੰਜ ਕੇਸ ਦਰਜ
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ 24 ਮਾਰਚ
ਸਥਾਨਕ ਪੁਲੀਸ ਵੱਲੋਂ ਲੁੱਟ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਆਬਕਾਰੀ ਐਕਟ ਤਹਿਤ 5 ਕੇਸ ਦਰਜ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਐਸਐਚਓ ਜੰਡਿਆਲਾ ਗੁਰੂ ਪਰਮਿੰਦਰ ਸਿੰਘ ਨੇ ਦੱਸਿਆ ਪੁਲੀਸ ਨੇ ਮੱਖਣਵਿੰਡੀ ਦੇ ਵਸਨੀਕ ਲਵਪ੍ਰੀਤ ਸਿੰਘ ਕੋਲੋਂ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ ਅਤੇ ਜੋਧਬੀਰ ਸਿੰਘ ਉਰਫ ਰਾਜਾ ਵਾਸੀ ਮੀਆਂਵਿੰਡ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ ਵੀ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਕੀਤੀਆਂ ਗਈਆਂ। ਕੁਲਦੀਪ ਸਿੰਘ ਵਾਸੀ ਅਕਾਲਗੜ੍ਹ ਢਪਈਆਂ ਨੂੰ ਕਾਬੂ ਕਰਕੇ ਉਸ ਕੋਲੋਂ 101 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲੀਸ ਨੇ ਦੋ ਮੁਲਜ਼ਮਾਂ ਸ਼ਰਨਜੀਤ ਸਿੰਘ ਉਰਫ ਜਗਰੂਪ ਸਿੰਘ ਵਾਸੀ ਅਮਰਕੋਟ ਅਤੇ ਬਲਵਿੰਦਰ ਸਿੰਘ ਵਾਸੀ ਅਮਰਕੋਟ ਨੂੰ 21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਐਨਡੀਪੀਐਸ ਐਕਟ ਤਹਿਤ ਦੋਸ਼ੀ ਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਸਕੱਤਰ ਸਿੰਘ ਵਾਸੀ ਮਾਨੋਚਾਹਲ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਦੋਸ਼ੀ ਕੰਵਲਜੀਤ ਸਿੰਘ ਵਾਸੀ ਵਾਰਡ ਨੰਬਰ 7 ਜੰਡਿਆਲਾ ਗੁਰੂ ਨੂੰ 24 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਇਸੇ ਤਰ੍ਹਾਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਲੁੜੀਦੇ ਲਵਪ੍ਰੀਤ ਸਿੰਘ ਉਰਫ ਲਵ ਨੂੰ ਕਾਬੂ ਕਰਕੇ ਉਸ ਕੋਲੋਂ 2 ਚੋਰੀ ਦੇ ਮੋਟਰਸਾਈਕਲ ਅਤੇ ਇੱਕ ਦਾਤਰ ਬਰਾਮਦ ਕੀਤਾ ਹੈ। ਐਸਐਚਓ ਨੇ ਕਿਹਾ ਚੋਣਾਂ ਦੇ ਮੱਦੇਨਜ਼ਰ, ਪੈਰੋਲ ਜੰਪਰਾਂ ਅਤੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਗਏ ਹਨ ਜਿਸ ਤਹਿਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×