ਜੰਡਿਆਲਾ ਗੁਰੂ ਪੂਰਨ ਤੌਰ ’ਤੇ ਬੰਦ ਰਿਹਾ
06:40 AM Jan 31, 2025 IST
Advertisement
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 30 ਜਨਵਰੀ
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਜੰਡਿਆਲਾ ਗੁਰੂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਰੋਸ ਮਾਰਚ ਕੀਤਾ ਗਿਆ ਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਜਾਨਜੀਵਨ ਪੂਰੀ ਤਰ੍ਹ ਠੱਪ ਹੋ ਗਿਆ। ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਜਿਸ ਨੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨ-ਤੋੜ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਮਾਮਲੇ ਵਿੱਚ ਹੋਰ ਕੌਣ ਸ਼ਾਮਲ ਹੈ, ਇਸ ਦਾ ਖੁਲਾਸਾ ਕੀਤਾ ਜਾ ਸਕੇ। ਉਨ੍ਹਾਂ ਨੇ ਡੀਐਸਪੀ ਜੰਡਿਆਲਾ ਗੁਰੂ ਧਰਮੇਂਦਰ ਕਲਿਆਣ ਨੂੰ ਇੱਕ ਮੰਗ ਪੱਤਰ ਸੌਂਪਿਆ।Advertisement
Advertisement
Advertisement