For the best experience, open
https://m.punjabitribuneonline.com
on your mobile browser.
Advertisement

ਜੰਡਿਆਲਾ ਗੁਰੂ: ਬਾਜ਼ਾਰਾਂ ਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ

09:46 AM Mar 03, 2024 IST
ਜੰਡਿਆਲਾ ਗੁਰੂ  ਬਾਜ਼ਾਰਾਂ ਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ
ਲੋਕਾਂ ਨੂੰ ਨਾਜਾਇਜ਼ ਕਬਜ਼ੇ ਨਾ ਕਰਨ ਬਾਰੇ ਸਮਝਾਉਂਦੇ ਹੋਏ ਕਰਮਚਾਰੀ।
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 2 ਮਾਰਚ
ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਸਥਾਨਕ ਬਾਜ਼ਾਰਾਂ ਅਤੇ ਸੜਕਾਂ ਵਿੱਚੋਂ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਛਡਵਾਏ ਗਏ ਅਤੇ ਦੁਕਾਨਾਂ ਦੇ ਸਾਹਮਣੇ ਰੱਖਿਆ ਸਾਮਾਨ ਹਟਾਇਆ ਗਿਆ। ਨਗਰ ਕੌਂਸਲ ਦੇ ਜਨਰਲ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਨਗਰ ਕੌਂਸਲ ਨੂੰ ਬਹੁਤ ਸਮੇਂ ਤੋਂ ਟਰੈਫਿਕ ਜਾਮ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਲੋਕਾਂ ਨੂੰ ਟਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਸਫ਼ਾਈ ਕਰਮਚਾਰੀਆਂ ਨੂੰ ਬਾਜ਼ਾਰਾਂ ਵਿੱਚ ਸਫ਼ਾਈ ਕਰਨ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਲੋਕਾਂ ਨੇ ਆਪਣੀਆਂ ਦੁਕਾਨਾਂ ਤੇ ਸਾਹਮਣੇ ਅਤੇ ਬਾਜ਼ਾਰਾਂ ਵਿੱਚੋਂ ਨਿਕਲਣ ਵਾਲੀਆਂ ਨਾਲੀਆਂ ਉੱਪਰ ਵੀ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅਤੇ ਸੜਕਾਂ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ਼ ਨਗਰ ਕੌਂਸਲ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੈਨੇਟਰੀ ਇੰਸਪੈਕਟਰ ਸੰਕਲਪ, ਸੈਨਟਰੀ ਸੁਪਰਵਾਈਜ਼ਰ ਸ਼ਮਸ਼ੇਰ ਸਿੰਘ ਅਤੇ ਨਗਰ ਕੌਂਸਲ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

Advertisement

Advertisement
Author Image

Advertisement
Advertisement
×