ਜੰਡਿਆਲਾ ਗੁਰੂ: ਟਰੈਕਟਰ ਮਾਰਚ ਕਰਦਿਆਂ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ
ਸਿਮਰਤਪਾਲ ਸਿੰੰਘ ਬੇਦੀ
ਜੰਡਿਆਲਾ ਗੁਰੂ, 26 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਦਿਆਂ ਨਿੱਜਰਪੂਰਾ ਟੌਲ ਪਲਾਜ਼ਾ ਉੱਪਰ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਲਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਅੱਜ ਦੇ ਦਿਨ ਵਿਸ਼ਵ ਵਪਾਰ ਸੰਸਥਾ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚੋਂ ਖੇਤੀ ਸੈਕਟਰ ਨੂੰ ਬਾਹਰ ਰੱਖਣ ਅਤੇ ਭਾਰਤ ਸਰਕਾਰ ਨੂੰ ਇਸ ਸੰਸਥਾ ਦੀਆਂ ਨੀਤੀਆਂ ਨੂੰ ਲਾਗੂ ਨਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਚਿਤਾਵਨੀ ਦਿੱਤੀ ਹੈ। ਕਿਸਾਨ ਆਗੂ ਹਰਜੀਤ ਸਿੰਘ ਝੀਤਾ, ਜਗਜੀਤ ਸਿੰਘ ਜੋਗੀ, ਦਿਲਬਾਗ ਸਿੰਘ ਰਾਜੇਵਾਲ ਨੇ ਕਿਹਾ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂ ਨਿਸ਼ਾਨ ਸਿੰਘ ਸਾਘਣਾ, ਗੁਰਦੇਵ ਸਿੰਘ ਵਰਪਾਲ, ਰਾਜਬੀਰ ਸਿੰਘ ਫਤਿਹਪੁਰ, ਗੁਰਦੇਵ ਸਿੰਘ ਮੱਖਣਵਿੰਡੀ, ਕਰਨੈਲ ਸਿੰਘ ਨਵਾਂ ਪਿੰਡ, ਬਲਦੇਵ ਸਿੰਘ ਨਿਜਾਮਪੁਰ, ਰਾਜਬੀਰ ਸਿੰਘ, ਸੂਬਾ ਸਿੰਘ, ਬਲਵਿੰਦਰ ਸਿੰਘ, ਕੰਵਲਜੀਤ ਸਿੰਘ ਤੇ ਤਰਸੇਮ ਸਿੰਘ ਸਰਪੰਚ ਫਤਿਹਪੁਰ ਮੌਜੂਦ ਸਨ।