ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਗ-ਏ-ਆਜ਼ਾਦੀ ਯਾਦਗਾਰ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ

09:45 PM May 31, 2024 IST

ਸੌਰਭ ਮਲਿਕ

Advertisement

ਚੰਡੀਗੜ੍ਹ, 31 ਮਈ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕਰਦਿਆਂ ਸਾਬਕਾ ਰਾਜ ਸਭਾ ਮੈਂਬਰ ਅਤੇ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਜਲੰਧਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਦੇ ਨਿਰਮਾਣ ਵਿੱਚ ਫੰਡਾਂ ਦੀ ਹੇਰਾਫੇਰੀ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਜਲੰਧਰ ’ਚ ਕਰੀਬ ਇਕ ਹਫ਼ਤੇ ਪਹਿਲਾਂ ਹਮਦਰਦ ਖ਼ਿਲਾਫ਼ ਧੋਖਾਧੜੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਸੀ। ਜਸਟਿਸ ਵਿਨੋਦ ਐੱਸ ਭਾਰਦਵਾਜ ਵੱਲੋਂ ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਸਬੰਧੀ ਜਾਰੀ ਕੀਤੀਆਂ ਗਈਆਂ ਇਹ ਹਦਾਇਤਾਂ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਤੱਕ ਲਾਗੂ ਰਹਿਣਗੀਆਂ। ਅੱਜ ਮਾਮਲੇ ਦੀ ਸੁਣਵਾਈ ਦੌਰਾਨ ਹਮਦਰਦ ਵੱਲੋਂ ਉੱਚ ਅਦਾਲਤ ’ਚ ਆਰ ਕਾਰਤੀਕੇ ਤੇ ਅਰਸ਼ਦੀਪ ਸਿੰਘ ਚੀਮਾ ਦੇ ਨਾਲ ਸੀਨੀਅਰ ਵਕੀਲ ਆਰ.ਐੱਸ. ਚੀਮਾ ਪੇਸ਼ ਹੋਏ। ਜਸਟਿਸ ਭਾਰਦਵਾਜ ਨੇ ਕੇਂਦਰੀ ਜਾਂਚ ਬਿਊਰੋ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਹਮਦਰਦ ਵੱਲੋਂ ਹੋਰ ਚੀਜ਼ਾਂ ਦੇ ਨਾਲ ਇਹ ਮਾਮਲਾ ਸੀਬੀਆਈ ਵਰਗੀ ਕਿਸੇ ਆਜ਼ਾਦ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਇਸ ਵਿਵਾਦ ਵਿੱਚ ਗਲਤ ਢੰਗ ਨਾਲ ਘੜੀਸਿਆ ਜਾ ਰਿਹਾ ਹੈ।

Advertisement

Advertisement
Advertisement