ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਜੂਆ ਨੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

07:58 AM Oct 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। ਸਾਲ 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਸ੍ਰੀ ਜੰਜੂਆ ਨੇ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਸਣੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਉਦਯੋਗਾਂ ਦੇ ਡਾਇਰੈਕਟਰ ਵਜੋਂ ਤਿੰਨ ਸਾਲ ਸੇਵਾ ਨਿਭਾਈ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ।

Advertisement

Advertisement