For the best experience, open
https://m.punjabitribuneonline.com
on your mobile browser.
Advertisement

ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ

08:00 AM Jun 25, 2024 IST
ਜਪ ਤਪ ਚੌਪਹਿਰਾ ਸਮਾਗਮ ਕਰਵਾਇਆ
ਕੀਰਤਨੀ ਜਥੇ ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੂਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸਿਜਦਾ ਤੇ ਸਤਿਕਾਰ ਭੇਟ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਬੀਬੀਆਂ ਦੇ ਜਥਿਆਂ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਦਕਿ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਦੇ ਕੀਰਤਨੀ ਜਥੇ ਅਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਇੰਦਰਜੀਤ ਸਿੰਘ ਮੱਕੜ, ਮਨਿੰਦਰ ਸਿੰਘ ਆਹੂਜਾ ਅਤੇ ਸੁਖਵਿੰਦਰ ਸਿੰਘ ਹੈਪੀ ਕੋਚਰ ਨੇ ਕੀਰਤਨੀ ਜਥਿਆਂ ਨੂੰ ਸਿਰੋਪੇ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ ਤੇ ਅਵਤਾਰ ਸਿੰਘ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×