ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਪ-ਤਪ ਸਮਾਗਮ ਅੱਜ ਹੋਵੇਗਾ ਸੰਪੂਰਨ

08:04 AM Jul 06, 2024 IST
ਸੰਤ ਦਰਸ਼ਨ ਸਿੰਘ ਖਾਲਸਾ। -ਫੋਟੋ: ਜੱਗੀ

ਪਾਇਲ:

Advertisement

ਸੰਤ ਦਰਸ਼ਨ ਸਿੰਘ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਵੱਲੋਂ ਆਰੰਭ ਕੀਤੀ 40 ਰੋਜ਼ਾ ਜਪ-ਤਪ ਸਮਾਗਮ ਦੀ ਲੜੀ ਪੰਜ ਜੁਲਾਈ ਨੂੰ ਸੰਪੂਰਨ ਹੋਵੇਗੀ। ਇਸ ਦੌਰਾਨ ਰਾਤ 7 ਤੋਂ 10 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ। ਭਾਈ ਗੁਰਦੀਪ ਸਿੰਘ ਤੇ ਭਾਈ ਹਰਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿੱਚ ਮੱਸਿਆ ਦੇ ਦਿਹਾੜੇ ’ਤੇ ਕੀਰਤਨ ਦੀਵਾਨ ਸਜਾਏ ਜਾਣਗੇ। 27 ਮਈ ਤੋਂ ਰੋਜ਼ਾਨਾ ਰਾਤ ਨੂੰ ਜਪ-ਤਪ ਕੀਰਤਨ ਦੀਵਾਨਾਂ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਅਤੇ ਪਰਮਾਤਮਾ ਦੀ ਭਗਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਵਿੱਚ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਖੀਰ ਪੂੜਿਆਂ ਦਾ ਭੰਡਾਰਾ ਅਤੁੱਟ ਵਰਤੇਗਾ। ਉਨ੍ਹਾਂ ਅਗਲੇ ਦਿਨ ਦੇ ਸਮਾਗਮ ਸਬੰਧੀ ਦੱਸਿਆ ਕਿ ਬਾਬਾ ਜਵੰਦ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਪਿੰਡ ਰਾਜਾਸਾਂਸੀ ਏਅਰਪੋਰਟ ਰੋਡ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਾਤ 7 ਤੋਂ 9 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਵਿੱਚ ਬਾਬਾ ਦਰਸ਼ਨ ਸਿੰਘ ਖਾਲਸਾ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। -ਪੱਤਰ ਪ੍ਰੇਰਕ

Advertisement
Advertisement