ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਪ-ਤਪ ਚੁਪਹਿਰਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਸਤੰਬਰ
ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਲਾਲ ਕੁਆਰਟਰ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਦੀ ਯਾਦ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਪ-ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ ਕੀਤਾ। ਇਸ ਮੌਕੇ ਫਤਿਹ ਸਿਮਰਨ ਇਸਤਰੀ ਸਤਿਸੰਗ ਸਭਾ ਸੁਸਾਇਟੀ ਦੀਆਂ ਬੀਬੀਆਂ ਜਥੇ ਵੱਲੋਂ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਆਨੰਦਮਈ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਤਾ ਸੁਰਜੀਤ ਕੌਰ ਭਾਟੀਆ ਸਾਬਕਾ ਕੌਂਸਲਰ ਨੇ ਬੀਬੀਆਂ ਦੇ ਜਥੇ ਨੂੰ ਸਿਰੋਪੇ ਭੇਟ ਕੀਤੇ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਵਲੀ, ਬੀਬੀ ਸੁਰਿੰਦਰ ਕੌਰ ਰਾਣੋ, ਬੀਬੀ ਗੁਰਪ੍ਰੀਤ ਕੌਰ ਸੋਨੀਆ, ਬੀਬੀ ਸੁਰਿੰਦਰ ਕੌਰ ਬਾਂਗਾ, ਬੀਬੀ ਇੰਦਰਪ੍ਰੀਤ ਕੌਰ, ਬੀਬੀ ਅਰਵਿੰਦਰ ਕੌਰ, ਪੂਜਾ, ਬੀਬੀ ਹਰਜੀਤ ਕੌਰ, ਤਜਿੰਦਰ ਸਿੰਘ ਬਾਂਗਾ, ਜਸਪਾਲ ਸਿੰਘ ਤੇ ਦਲਜੀਤ ਸਿੰਘ ਸੋਨੂੰ ਨੇ ਹਾਜ਼ਰੀ ਭਰੀ।