For the best experience, open
https://m.punjabitribuneonline.com
on your mobile browser.
Advertisement

ਬੀਕੇਯੂ ਡਕੌਂਦਾ ਦੇ ਪ੍ਰਧਾਨ ਬਣੇ ਜਰਨੈਲ ਸਿੰਘ

09:54 AM May 07, 2024 IST
ਬੀਕੇਯੂ ਡਕੌਂਦਾ ਦੇ ਪ੍ਰਧਾਨ ਬਣੇ ਜਰਨੈਲ ਸਿੰਘ
ਜਰਨੈਲ ਸਿੰਘ ਮੁੰਡੀਆਂ ਦਾ ਸਨਮਾਨ ਕਰਦੇ ਹੋਏ ਜਗਰੂਪ ਸਿੰਘ ਹਸਨਪੁਰ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ: ਸਯੁੰਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੇ ਨਿਰਦੇਸ਼ ਤਹਿਤ ਜਰਨੈਲ ਸਿੰਘ ਮੁੰਡੀਆਂ ਨੂੰ ਲੁਧਿਆਣਾ-2 ਦਾ ਪ੍ਰਧਾਨ ਬਣਾਇਆ ਗਿਆ ਹੈ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਸਮੱਸਿਆਂਵਾਂ ਦਿਨ ਰਾਤ ਇੱਕ ਕਰਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਜਥੇਬੰਦੀ ਦੇ ਪਰਿਵਾਰ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਸਿੰਘ ਲਲਤੋਂ, ਹਲਕਾ ਦਾਖਾ ਦੇ ਪ੍ਰਧਾਨ ਹਰਮਿੰਦਰ ਸਿੰਘ ਹੰਬੜਾਂ ਤੇ ਬੂਟਾ ਸਿੰਘ ਧਾਂਦਰਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×