For the best experience, open
https://m.punjabitribuneonline.com
on your mobile browser.
Advertisement

ਜਸ਼ਨ 2024: ਸੱਭਿਆਚਾਰਕ ਮੁਕਾਬਲੇ ਵਿੱਚ ਆਰਕੀਟੈਕਚਰ ਵਿਭਾਗ ਬਣਿਆ ਚੈਂਪੀਅਨ

11:05 AM Apr 14, 2024 IST
ਜਸ਼ਨ 2024  ਸੱਭਿਆਚਾਰਕ ਮੁਕਾਬਲੇ ਵਿੱਚ ਆਰਕੀਟੈਕਚਰ ਵਿਭਾਗ ਬਣਿਆ ਚੈਂਪੀਅਨ
ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਜੇਤੂ ਵਿਦਿਆਰਥੀ। -ਫੋਟੋ: ਢਿੱਲੋਂ
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 13 ਅਪਰੈਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਅੰਤਰ-ਵਿਭਾਗੀ ਕਲਾ ਅਤੇ ਸੱਭਿਆਚਾਰਕ ਮੁਕਾਬਲਿਆਂ ਦੇ ਚਾਰ ਰੋਜ਼ਾ ਚੱਲਣ ਵਾਲਾ ਸਮਾਗਮ ‘ਜਸ਼ਨ-2024’ ਇੱਥੇ ਯੁੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ’ਚ ਗਿੱਧੇ ਦੀ ਧਮਾਲ ਨਾਲ ਸਮਾਪਤ ਹੋ ਗਿਆ। ਇਸ ਮੌਕੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਹਾਜ਼ਰੀ ਨੇ ਜਸ਼ਨ ਦਾ ਰੰਗ ਦੂਣ ਸਵਾਇਆ ਕਰ ਦਿੱਤਾ। ਜਸ਼ਨ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਯੂਨੀਵਰਸਿਟੀ ਦਾ ਆਰਕੀਟੈਕਚਰ ਵਿਭਾਗ ਪਹਿਲੇ ਸਥਾਨ ’ਤੇ ਰਿਹਾ, ਜਦੋਂ ਕਿ ਇਨ੍ਹਾਂ ਮੁਕਾਬਿਲਆਂ ਵਿੱਚ ਕਾਨੂੰਨ ਵਿਭਾਗ ਦੂਜੇ ਸਥਾਨ ’ਤੇ ਅਤੇ ਕੰਪਿਊਟਰ ਇੰਜੀ. ਐਂਡ ਟੈਕਨਾਲੋਜੀ (ਸੀਈਟੀ) ਤੀਜੇ ਸਥਾਨ ’ਤੇ ਰਿਹਾ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਡੀਨ ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ।
ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ (ਯੂ.ਐਸ.ਐਫ.ਐਸ) ਤੋਂ ਜਸਮੀਤ ਸਿੰਘ ਨੂੰ ਮਿਸਟਰ ਜਸ਼ਨ ਅਤੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਤੋਂ ਪਰਮੀਤ ਕੌਰ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਮਿਸ ਜਸ਼ਨ ਐਲਾਨਿਆ ਗਿਆ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×