ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸ਼ਨਦੀਪ ਕੌਰ ਨੇ ਮੈਰਿਟ ਵਿੱਚ 11ਵਾਂ ਸਥਾਨ ਮੱਲਿਆ

07:16 AM May 04, 2024 IST
ਜਸ਼ਨਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪਤਵੰਤੇ। -ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 3 ਮਈ
ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ 8ਵੀਂ ਕਲਾਸ ਦੇ ਨਤੀਜੇ ’ਚ ਸਰਕਾਰੀ ਮਿਡਲ ਸਕੂਲ ਟੋਰੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਪਿੰਡ ਰੌੜੀ ਨੇ ਪੰਜਾਬ ਵਿੱਚੋਂ 11ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਸਬੰਧੀ ਹਰਪਾਲ ਚੰਦ ਸਰਪੰਚ ਟੋਰੋਵਾਲ ਅਤੇ ਰਾਮ ਪਾਲ ਚੇਅਰਮੈਨ ਸਕੂਲ ਮੈਨੇਜਿੰਗ ਕਮੇਟੀ ਨੇ ਦੱਸਿਆ ਕਿ ਜਸ਼ਨਦੀਪ ਕੌਰ ਪੁੱਤਰੀ ਚੰਚਲ ਸਿੰਘ ਪਿੰਡ ਰੌੜੀ ਨੇ 98.17 ਫੀਸਦ ਅੰਕ ਪ੍ਰਾਪਤ ਕੀਤੇ ਹਨ ਅਤੇ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਜਸ਼ਨਦੀਪ ਕੌਰ ਨੇ ਕਿਹਾ ਕਿ ਉਹ ਵੱਡੀ ਹੋ ਕੇ ਫੌਜ ਵਿੱਚ ਅਫਸਰ ਬਣਨਾ ਚਾਹੁੰਦੀ ਹੈ। ਉਸ ਨੂੰ ਜੈ ਕ੍ਰਿਸਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸੰਤੋਸ਼ ਕਟਾਰੀਆ ਹਲਕਾ ਵਿਧਾਇਕਾ ਵਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਇਸ ਸ਼ੈਸ਼ਨ ’ਚ 12ਵੀਂ ਜਮਾਤ ਸਾਇੰਸ, ਕਾਮਰਸ, ਆਰਟਸ ਗਰੁੱਪ ਦੇ ਕੁੱਲ 481 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਿਨ੍ਹਾਂ ਵਿੱਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਦੀਪ ਸਿੰਘ ਨੇ ਕਾਮਰਸ ਗਰੁੱਪ ’ਚ 471 ਅੰਕਾਂ ਨਾਲ 94.20 ਪ੍ਰਤੀਸ਼ਤ ਅਤੇ ਹਰਮਨਦੀਪ ਸਿੰਘ ਨੇ 91 ਫੀਸਦ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਆਰਟਸ ਗਰੁੱਪ ’ਚ ਕਰਮਜੀਤ ਸਿੰਘ ਨੇ 93.40 ਅਤੇ ਕ੍ਰਿਸ਼ ਸ਼ਰਮਾ ਨੇ 90 ਫੀਸਦ ਅੰਕ ਹਾਸਲ ਕੀਤੇ।

Advertisement

ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਦੀ ਭੂਮਿਕਾ ਅੱਵਲ

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 % ਰਿਹਾ ਹੈ। ਪ੍ਰਿੰਸੀਪਲ ਮੇਜਰ ਸਿੰਘ ਚਾਹਲ, ਡਾਇਰੈਕਟਰ ਡਾਕਟਰ ਮਹਿੰਦਰਪਾਲ ਸਿੰਘ ਕਲੇਰ ਅਤੇ ਪ੍ਰਧਾਨ ਰਣਜੀਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਦੀ ਵਿਦਿਆਰਥਣ ਭੂਮਿਕਾ ਨੇ 95.5% ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਸੁਮਨਪ੍ਰੀਤ ਕੌਰ ਨੇ 95.3% ਅੰਕਾਂ ਨਾਲ ਦੂਜਾ, ਸੁਖਮਨਪ੍ਰੀਤ ਕੌਰ ਨੇ 95% ਅੰਕਾਂ ਨਾਲ ਤੀਜਾ ਅਤੇ ਪਲਕ ਰਾਏ ਨੇ 94 % ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਸੁਖਮਨੀਜਪਜੀਤ ਕੌਰ ਤੇ ਗੁਰਕਵਲਜੀਤ ਸਿੰਘ ਨੇ 91.5%, ਕਰਨਬੀਰ ਸਿੰਘ ਨੇ 90.5%,ਸਿਮਰਨਜੀਤ ਕੌਰ ਨੇ 90%, ਜਤਿਨਦੀਪ ਸਿੰਘ ਨੇ 88.5% ਅੰਕ ਪ੍ਰਾਪਤ ਕੀਤੇ ਹਨ ਅਤੇ ਬਾਕੀ ਸਾਰੇ ਬੱਚਿਆਂ ਨੇ ਵੀ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਸਕੂਲ ਪ੍ਰਬੰਧਕਾਂ ਤੇ ਸਟਾਫ ਮੈਂਬਰਾਂ ਵੱਲੋਂ ਇਹਨਾਂ ਬੱਚਿਆਂ ਨੂੰ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਲਈ ਮੁਬਾਰਕਬਾਦ ਦਿੱਤੀ।

ਜੀਟੀਬੀ ਖਾਲਸਾ ਸਕੂਲ ਦਸੂਹਾ ਦੇ ਵਿਦਿਆਰਥੀ ਮੈਰਿਟ ’ਚ ਛਾਏ

ਦਸੂਹਾ (ਭਗਵਾਨ ਦਾਸ ਸੰਦਲ): ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਦੱਸਿਆ ਕਿ ਬਾਰ੍ਹਵੀਂ ਸਾਇੰਸ ਗਰੁੱਪ ਦੇ ਅਮਿਤ ਵਿਕਰਮ ਮੰਗਲ ਨੇ 491 ਅੰਕਾਂ ਨਾਲ ਪੰਜਾਬ ’ਚੋਂ 10ਵਾਂ ਰੈਂਕ, ਭਵਨਪ੍ਰੀਤ ਸਿੰਘ ਬਾਹਗਾ ਨੇ 488 ਅੰਕਾਂ ਨਾਲ 13ਵਾਂ ਰੈਂਕ ਅਤੇ ਜਸ਼ਨਪ੍ਰੀਤ ਕੌਰ ਨੇ 487 ਅੰਕਾਂ 14ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਕੂਲ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Advertisement

Advertisement
Advertisement