ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਬਡਲਾ ਦੇ ਨੌਜਵਾਨ ਜਸ਼ਨਦੀਪ ਸਿੰਘ ਦਾ ਕੈਨੇਡਾ ਵਿੱਚ ਕਤਲ

08:10 AM Sep 08, 2024 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 7 ਸਤੰਬਰ
ਇੱਥੋਂ ਨੇੜਲੇ ਪਿੰਡ ਬਡਲਾ ਦੇ ਜਸ਼ਨਦੀਪ ਸਿੰਘ (22) ਪੁੱਤਰ ਸਾਬਕਾ ਸਰਪੰਚ ਭਰਪੂਰ ਸਿੰਘ ਦਾ ਗੋਰੇ ਨੇ ਕੈਨੇਡਾ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਜਸ਼ਨਦੀਪ ਸਿੰਘ ਅੱਠ ਮਹੀਨੇ ਪਹਿਲਾਂ ਹੀ ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ। ਜਸ਼ਨਦੀਪ ਸਿੰਘ ਦਾ ਐਡਗਰ ਵਿਸਕਰ (40) ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਐਡਮਿੰਟਨ ਪੁਲੀਸ ਸੇਵਾ ਦੇ ਅਧਿਕਾਰਤ ਬਿਆਨ ਅਨੁਸਾਰ ਚਾਕੂ ਦੇ ਕਈ ਵਾਰ ਕਾਰਨ ਜ਼ਖ਼ਮੀ ਹੋਏ ਪੀੜਤ ਨੂੰ ਮੈਡੀਕਲ ਸੇਵਾ ਟੀਮ ਨੇ ਮੌਕੇ ’ਤੇ ਮ੍ਰਿਤਕ ਐਲਾਨ ਦਿੱਤਾ ਸੀ। ਹੱਤਿਆ ਕਰਨ ਮਗਰੋਂ ਘਟਨਾ ਸਥਾਨ ’ਤੇ ਮੌਜੂਦ ਐਡਗਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਖ਼ਿਲਾਫ਼ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ। ਹਾਲਾਂਕਿ ਪੁਲੀਸ ਨੇ ਅਜੇ ਇਹ ਐਲਾਨ ਨਹੀਂ ਕੀਤਾ ਕਿ ਕੀ ਇਹ ਨਫ਼ਰਤੀ ਅਪਰਾਧ ਸੀ। ਈਪੀਐੱਸ ਹੋਮੀਸਾਈਡ ਸੈਕਸ਼ਨ ਦੇ ਸਟਾਫ ਸਾਰਜੈਂਟ ਕੋਲਿਨ ਲੈਥਮ ਦੇ ਹਵਾਲੇ ਨਾਲ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ, ‘ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਦੋਵੇਂ ਵਿਅਕਤੀ ਇੱਕ-ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਇਹ ਇੱਕ ਵੱਖਰੀ ਘਟਨਾ ਜਾਪਦੀ ਹੈ।’ ਜਸ਼ਨਦੀਪ ਸਿੰਘ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਇਸ ਦੌਰਾਨ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਦਾਅਵਾ ਕੀਤਾ। ਹਮਲੇ ਵਿੱਚ ਵਰਤਿਆ ਗਿਆ ਹਥਿਆਰ ਬਾਕਸ ਕਟਰ ਮੰਨਿਆ ਜਾ ਰਿਹਾ ਹੈ।
ਸਾਬਕਾ ਸਰਪੰਚ ਭਰਪੂਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਕੈਨੇਡਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੁੱਤਰ ਦੀ ਮੌਤ ਤੱਕ ਦੀਆਂ ਘਟਨਾਵਾਂ ਦੀ ਜਾਂਚ ਦੀ ਮੰਗ ਕੀਤੀ ਹੈ। ਭਰਪੂਰ ਸਿੰਘ ਨੇ ਕਿਹਾ, ‘‘ਅਸੀਂ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਹਮਲਾਵਰ ਨੂੰ ਕਿਸ ਗੱਲ ਨੇ ਉਕਸਾਇਆ ਕਿ ਉਸ ਨੇ ਜਸ਼ਨਦੀਪ ਨੂੰ ਸਾਡੇ ਕੋਲੋਂ ਖੋਹ ਕੇ ਸਾਡੀ ਦੁਨੀਆਂ ਨੂੰ ਤਬਾਹ ਕਰ ਦਿੱਤਾ।’’

Advertisement

Advertisement