ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਨਐਸਯੂਆਈ ਵੱਲੋਂ ਜਸ਼ਨਪ੍ਰੀਤ ਸਿੰਘ ਮੰਡੇਰ ਪ੍ਰਧਾਨ ਨਿਯੁਕਤ

10:25 AM Sep 16, 2024 IST
ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਨਾਲ ਨਵੇਂ ਚੁਣੇ ਅਹੁਦੇਦਾਰ।

ਐਸਏਐਸ ਨਗਰ(ਮੁਹਾਲੀ): ਐਨਐਸਯੂਆਈ ਦੇ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਨੇ ਅੱਜ ਮੁਹਾਲੀ ਨੇੜਲੇ ਪਿੰਡ ਨੰਡਿਆਲੀ ਵਿੱਚ ਵਿਦਿਆਰਥੀਆਂ ਦੀ ਇਕੱਤਰਤਾ ਮੌਕੇ ਐਨਐਸਯੂਆਈ ਦੀ ਜ਼ਿਲ੍ਹਾ ਮੁਹਾਲੀ ਦੀ ਟੀਮ ਦਾ ਐਲਾਨ ਕੀਤਾ। ਉਨ੍ਹਾਂ ਜਸ਼ਨਪ੍ਰੀਤ ਸਿੰਘ ਮੰਡੇਰ ਨੂੰ ਜ਼ਿਲ੍ਹਾ ਪ੍ਰਧਾਨ, ਸਹਿਜ ਬੈਦਵਾਣ ਨੂੰ ਮੀਤ ਪ੍ਰਧਾਨ, ਜਸਕਰਨ ਭੰਗੂ ਨੂੰ ਜਨਰਲ ਸਕੱਤਰ ਅਤੇ ਨਵਜੋਤ ਸਿੰਘ ਸੈਣੀ ਨੂੰ ਸਕੱਤਰ ਨਿਯੁਕਤ ਕੀਤਾ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸੂਬਾ ਪ੍ਰਧਾਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਸਰਗਰਮ ਰਾਜਨੀਤੀ ਵਿੱਚ ਨੌਜਵਾਨਾਂ ਨੂੰ ਮੌਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਨਸ਼ਾ ਰੋਕੂ ਮੁਹਿੰਮ ਨੂੰ ਸਰਗਰਮ ਤਰੀਕੇ ਨਾਲ ਅੱਗੇ ਵਧਾਉਣਗੇ। ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੰਡੇਰ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। -ਖੇਤਰੀ ਪ੍ਰਤੀਨਿਧ

Advertisement

Advertisement