For the best experience, open
https://m.punjabitribuneonline.com
on your mobile browser.
Advertisement

ਜਸਲੀਨ ਦੀ 21 ਹਜ਼ਾਰ ਨਾਲ ਹੌਸਲਾ-ਅਫ਼ਜ਼ਾਈ

08:26 AM May 03, 2024 IST
ਜਸਲੀਨ ਦੀ 21 ਹਜ਼ਾਰ ਨਾਲ ਹੌਸਲਾ ਅਫ਼ਜ਼ਾਈ
ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਟੱਕਰ
Advertisement

ਮਾਛੀਵਾੜ: ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਨ ਸੈਕੰਡਰੀ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ’ਚ ਨਾਮ ਦਰਜ ਕਰਵਾ ਪੰਜਾਬ ਵਿਚੋਂ 7ਵਾਂ ਸਥਾਨ ਹਾਸਲ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਲੀਨ ਕੌਰ ਨੇ ਬਾਰ੍ਹਵੀਂ ਕਾਮਰਸ ਵਿੱਚ 494/500 ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਕਾਮਰਸ ’ਚੋਂ ਗਾਇਤਰੀ ਰਾਜ ਪੁਰੋਹਿਤ ਨੇ 485/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰਮਨਪ੍ਰੀਤ ਕੌਰ ਨੇ 476/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਮੈਰਿਟ ਸੂਚੀ ਵਿਚ ਆਉਣ ਵਾਲੀ ਵਿਦਿਆਰਥਣ ਜਸਲੀਨ ਕੌਰ ਨੂੰ 21 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਸਕੱਤਰ ਗੁਰਨਾਮ ਸਿੰਘ ਨਾਗਰਾ, ਖਜ਼ਾਨਚੀ ਜੇਪੀ ਮੱਕੜ ਤੇ ਪ੍ਰਿੰਸੀਪਲ ਬਲਜੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×