ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸਮਨ ਨੇ ਨਿਸ਼ਾਨੇਬਾਜ਼ੀ ’ਚ ਚਾਂਦੀ ਦਾ ਤਗ਼ਮਾ ਜਿੱਤਿਆ

09:20 PM Jun 29, 2023 IST

ਮੰਡੀ ਗੋਬਿੰਦਗੜ੍ਹ: ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ, ਮੰਡੀ ਗੋਬਿੰਦਗੜ੍ਹ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਮਨ ਕੈਲੇ ਨੇ ਏਅਰ ਪਿਸਟਲ ਸ਼ੂਟਿੰਗ ਰੇਂਜ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਹ ਮੁਕਾਬਲਾ ਨੋਇਡਾ ਸਟੇਡੀਅਮ ਵਿੱਚ ਹੋਇਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਲੜਕੀਆਂ ਅੰਡਰ-19 ਏਅਰ ਪਿਸਟਲ ਵਰਗ ਦੇ ਮੁਕਾਬਲੇ ਵਿੱਚ ਜਸਮਨ ਨੇ 1125/1200 ਅੰਕ ਪ੍ਰਾਪਤ ਕਰ ਕੇ ਪੰਜਾਬ ਲਈ ਚਾਂਦੀ ਦਾ ਤਗ਼ਮਾ ਜਿੱਤਿਆ। ਪੰਜਾਬ ਦੀ ਟੀਮ ਨੇ ਓਵਰਆਲ ਰਨਰਅੱਪ ਟਰਾਫੀ ਜਿੱਤੀ। ਇਹ ਮੁਕਾਬਲਾ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ 66ਵੀਂ ਕੌਮੀ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਸੀ। ਸਕੂਲ ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਵਿਦਿਆਰਥਣ ਅਤੇ ਮਾਪਿਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Tags :
ਚਾਂਦੀਜਸਮਨਜਿੱਤਿਆਤਗ਼ਮਾਨਿਸ਼ਾਨੇਬਾਜ਼ੀ
Advertisement