ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਵਿਤਾ ਉਚਾਰਨ ਮੁਕਾਬਲੇ ’ਚ ਜਸਮੀਤ ਕੌਰ ਅੱਵਲ

07:49 AM Jul 16, 2024 IST
ਜੇਤੂ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ।

ਪੱਤਰ ਪ੍ਰੇਰਕ
ਸਮਰਾਲਾ, 15 ਜੁਲਾਈ
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਜੱਜਾਂ ਦੀ ਭੂਮਿਕਾ ਸੁਰਜੀਤ ਕੌਰ, ਸਵਰਨਜੀਤ ਕੌਰ ਅਤੇ ਅੰਜੂ ਸੋਨੀ ਨੇ ਬਾਖੂਬੀ ਨਿਭਾਈ। ਇਸ ਮੁਕਾਬਲੇ ਵਿਚ ਸਟੇਜ ਸਕੱਤਰ ਦੀ ਭੂਮਿਕਾ ਮਨਦੀਪ ਕੌਰ ਨੇ ਬਾਖੂਬੀ ਨਿਭਾਈ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਜਮਾਤ ਦੇ ਵਿਦਿਆਰਥੀ ਨਵਰਾਜ ਸਿੰਘ ਅਤੇ ਪ੍ਰਨੀਤ ਕੌਰ ਨੇ ਪਹਿਲਾ ਅਤੇ ਅੰਮ੍ਰਿਤ ਕੌਰ ਤੇ ਗੁਰਸੀਰਤ ਕੌਰ ਦੂਸਰੇ ਸਥਾਨ ’ਤੇ ਰਹੀਆਂ। ਦੂਸਰੀ ਜਮਾਤ ਵਿਚ ਦਮਨਪ੍ਰੀਤ ਸਿੰਘ ਅਤੇ ਅਬੀਜੋਤ ਸਿੰਘ ਕੁਲਾਰ ਨੇ ਪਹਿਲਾ ਅਤੇ ਦੂਸਰਾ, ਤੀਸਰੀ ਜਮਾਤ ’ਚੋਂ ਰਸਲੀਨ ਕੌਰ ਅਤੇ ਤਨਵੀ ਨੇ ਕ੍ਰਮਵਾਰ ਪਹਿਲਾ ਤੇ ਦੂਜਾ, ਚੌਥੀ ’ਚੋਂ ਹਰਗੁਣ ਸਿੰਘ ਅਤੇ ਗੁਰਲੀਨ ਕੌਰ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਜਮਾਤ ਵਿਚੋਂ ਜਸਮੀਤ ਕੌਰ ਨੇ ਪਹਿਲਾ, ਜੋਬਨਪ੍ਰੀਤ ਸਿੰਘ ਅਤੇ ਅਨਹਦਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਮੁਬਾਰਕਬਾਦ ਦਿੱਤੀ।

Advertisement

Advertisement
Advertisement