ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਪਾਲ ਮੌਂਗਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

09:30 AM Aug 05, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 4 ਅਗਸਤ
ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਮੌਂਗਾ ਨੇ ਮੁਕਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਮੂਹ ਸਰਕਾਰੀ ਸਕੂਲਾਂ ’ਚ ਸਿੱਖਿਆ, ਸਫਾਈ ਅਤੇ ਸਿਹਤ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਤੰਦਰੁਸਤੀ ਭਰਿਆ ਆਲਾ-ਦੁਆਲਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲਾਂ ’ਚ ਅਧਿਆਪਕਾਂ ਦੀ ਗਿਣਤੀ ਤਸੱਲੀ ਬਖਸ਼ ਹੈ। ਇਸਦੇ ਨਾਲ ਹੀ ਗਰਮੀ ਦੇ ਮੌਸਮ ’ਚ ਪੀਣ ਵਾਲੇ ਪਾਣੀ ਦਾ ਢੁਕਵਾਂ ਪ੍ਰਬੰਧ ਬਹੁਤ ਜ਼ਰੂਰੀ ਹੈ। ਇਸ ਲਈ ਟੈਂਕੀਆਂ ਦੀ ਸਮੇਂ ਸਿਰ ਸਫਾਈ ਅਤੇ ਪੀਣ ਯੋਗ ਪਾਣੀ ਦੇ ਪ੍ਰਬੰਧ ਲਈ ਉਹ ਖੁਦ ਹਰ ਸਕੂਲ ’ਚ ਪਹੁੰਚ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਵਗੀ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੀ ਹਰ ਲੋੜ ਦਾ ਖਿਆਲ ਰੱਖਣ।

Advertisement

Advertisement