ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾ ਮੱਝੂਕੇ ਦੇ ਜਸਪਾਲ ਸਿੰਘ ਪ੍ਰਧਾਨ ਬਣੇ

10:23 AM Aug 11, 2024 IST
ਸਹਿਕਾਰੀ ਸਭਾ ਮੱਝੂਕੇ ਦੇ ਨਵ-ਨਿਯੁਕਤ ਪ੍ਰਧਾਨ ਜਸਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ।

ਰਾਜਿੰਦਰ ਵਰਮਾ
ਭਦੌੜ, 10 ਅਗਸਤ
ਦੀ ਮੱਝੂਕੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ. ਮੱਝੂਕੇ ਦੀ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਹੋਈ । ਇਸ ਵਿੱਚ ਜਸਪਾਲ ਸਿੰਘ ਮੱਝੂਕੇ ਨੂੰ ਪ੍ਰਧਾਨ ਅਤੇ ਅਮਰਜੀਤ ਸਿੰਘ ਫੌਜੀ ਤਲਵੰਡੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ । ਸਭਾ ਦੇ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਪ੍ਰਧਾਨਗੀ ਦੀ ਚੋਣ ਸਬੰਧੀ ਮੀਟਿੰਗ ਹੋਈ ਸੀ। ਇਸ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਜਸਪਾਲ ਸਿੰਘ ਨੂੰ ਪ੍ਰਧਾਨ ਅਤੇ ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਕਮੇਟੀ ਮੈਬਰ ਬਹਾਦਰ ਸਿੰਘ , ਬੇਅੰਤ ਸਿੰਘ , ਗੁਰਪ੍ਰੀਤ ਸਿੰਘ, ਮੇਵਾ ਸਿੰਘ , ਰਣਜੀਤ ਸਿੰਘ, ਮਨਦੀਪ ਸਿੰਘ, ਜੋਗਿੰਦਰ ਸਿੰਘ , ਅਮਨਦੀਪ ਕੌਰ ਅਤੇ ਕਰਮਜੀਤ ਕੌਰ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ। ਨਵ ਨਿਯੁਕਤ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਸਹਿਕਾਰੀ ਸਭਾ ਦੀ ਬਿਹਤਰੀ ਲਈ ਕੰਮ ਕਰੇਗਾ। ਇਸ ਮੌਕੇ ਮੱਝੂਕੇ ,ਤਲਵੰਡੀ ਅਤੇ ਖੜਕ ਸਿੰਘ ਵਾਲਾ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

Advertisement

Advertisement