ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੱਸ ਸਿੱਧੂ ਵੱਲੋਂ ਜੀਤਮਹਿੰਦਰ ਸਿੰਘ ਦੇ ਹੱਕ ਵਿੱਚ ਪ੍ਰਚਾਰ

07:47 AM Apr 24, 2024 IST
ਸੇਲਬਰਾਹ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਜੱਸ ਬੱਜੋਆਣਾ। ਫੋਟੋ: ਮਰਾਹੜ

ਪੱਤਰ ਪ੍ਰੇਰਕ
ਭੁੱਚੋ ਮੰਡੀ, 23 ਅਪਰੈਲ
ਕਾਂਗਰਸ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ (ਬੱਜੋਆਣਾ) ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਨੂੰ ਵੋਟਾਂ ਪਾ ਕੇ ਸਫਲ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਲੋਕ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਣ ਦੇ ਰਹੇ। ਇਸੇ ਤਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਨੂੰ ਲੋਕ ਪਿੰਡਾਂ ਵਿੱਚ ਘੇਰ ਕੇ ਸਵਾਲ ਪੁੱਛ ਰਹੇ ਹਨ।

Advertisement

ਕਣਕ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ ’ਚ ਰੁਲ਼ ਰਹੇ ਹਨ ਕਿਸਾਨ: ਬੱਜੋਆਣਾ

ਭਗਤਾ ਭਾਈ (ਪੱਤਰ ਪ੍ਰੇਰਕ): ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫਸਲ ਵੇਚਣ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਮੰਡੀਆਂ ‘ਚ ਰੁਲ ਰਹੇ ਹਨ ਪਰ ਪੰਜਾਬ ਸਰਕਾਰ ਇਸ ਪਾਸੇ ਭੋਰਾ ਧਿਆਨ ਨਹੀਂ ਦੇ ਰਹੀ। ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੇ ਪਿੰਡ ਸੇਲਬਰਾਹ ਦੀ ਦਾਣਾ ਮੰਡੀ ‘ਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕਣਕ ਦੀ ਖਰੀਦ ਦੇ ਕੀਤੇ ਜਾ ਰਹੇ ਸਾਰੇ ਦਾਅਵੇ ਝੂਠੇ ਸਾਬਿਤ ਹੋ ਰਹੇ ਹਨ। ਪਿੰਡ ਸੇਲਬਰਾਹ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੀ ਥੁੜ ਕਾਰਨ ਕਣਕ ਦੀ ਖਰੀਦ ਬਹੁਤ ਸੁਸਤ ਚੱਲ ਰਹੀ ਹੈ। ਇਸ ਮੌਕੇ ਸਰਪੰਚ ਗੁਰਜੰਟ ਸਿੰਘ ਬਾਠ ਸੇਲਬਰਾਹ, ਬਲਦੇਵ ਸਿੰਘ ਮੈਂਬਰ, ਸੁਖਵਿੰਦਰ ਸਿੰਘ ਸੁੱਖੀ, ਲਾਲੀ ਸੰਘਾ, ਬਲਵੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement