ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੱਸਾ ਪੱਟੀ ਨੇ ਨਵਦੀਪ ਦਿੱਲੀ ਨੂੰ ਹਰਾ ਕੇ ਝੰਡੀ ਦੀ ਕੁਸ਼ਤੀ ਜਿੱਤੀ

06:01 AM Nov 07, 2023 IST
ਦੰਗਲ ਦੌਰਾਨ ਪਹਿਲਵਾਨਾਂ ਦੀ ਹੱਥ ਜੋੜੀ ਕਰਵਾਉਂਦੇ ਹੋਏ ਪ੍ਰਬੰਧਕ।

ਜਗਮੋਹਨ ਸਿੰਘ
ਰੂਪਨਗਰ, 6 ਨਵੰਬਰ
ਚੜ੍ਹਦੀ ਕਲਾ ਯੂਥ ਕਲੱਬ ਹਰੀਪੁਰ ਵੱਲੋਂ ਗਰਾਮ ਪੰਚਾਇਤ ਅਤੇ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਹਰੀਪੁਰ ਵਿੱਚ ਦੂਜਾ ਕੁਸ਼ਤੀ ਦੰਗਲ ਕਰਵਾਇਆ ਗਿਆ। ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਦੇਖ-ਰੇਖ ਅਧੀਨ ਕਰਵਾਏ ਇਸ ਦੰਗਲ ਦੌਰਾਨ ਪੰਜਾਬ ਅਤੇ ਹੋਰਨਾਂ ਸੂੁਬਿਆਂ ਸਣੇ ਲਗਪਗ 150 ਪਹਿਲਵਾਨਾਂ ਨੇ ਹਿੱਸਾ ਲਿਆ। ਝੰਡੀ ਦੀ ਮੁੱਖ ਕੁਸ਼ਤੀ ਦੌਰਾਨ ਜੱਸਾ ਪੱਟੀ ਨੇ ਨਵਦੀਪ ਦਿੱਲੀ ਨੂੰ ਚਿੱਤ ਕੀਤਾ, ਝੰਡੀ ਦੀ ਦੂਜੇ ਨੰਬਰ ਦੀ ਕੁਸ਼ਤੀ ਲਈ ਤੇਦੋ ਜੌਰਜੀਆ ਨੇ ਗੌਰਵ ਊਨਾ ਅਤੇ ਤੀਜੇ ਨੰਬਰ ਦੀ ਝੰਡੀ ਦੀ ਕੁਸ਼ਤੀ ਦੌਰਾਨ ਸੋਨੂੰ ਗਏਵਾਲ ਨੇ ਮੋਨੂੰ ਦਿੱਲੀ ਨੂੰ ਹਰਾ‌ਇਆ। ਇਸ ਕੁਸ਼ਤੀ ਦੰਗਲ ਦੌਰਾਨ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਪੰਜਾਬ ਸਟੂਡੈਂਟ ਯੂਨੀਅਨ ਈਸ਼ਰਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨਾਂ ਵਜੋਂ ਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਵਾਈਸ ਪ੍ਰਧਾਨ ਪੰਜਾਬ ਯੂਥ ਕਾਂਗਰਸ ਅਰਸ਼ਦ ਰਾਣਾ, ਪ੍ਰਧਾਨ ਬਾਬਾ ਗਾਜ਼ੀਦਾਸ ਕਲੱਬ ਰੋਡਮਾਜਰਾ ਚੱਕਲਾਂ ਦਵਿੰਦਰ ਸਿੰਘ ਬਾਜਵਾ, ਪ੍ਰਧਾਨ ਪੰਚਾਇਤ ਯੂਨੀਅਨ ਜ਼ਿਲ੍ਹਾ ਰੂਪਨਗਰ ਬਿੱਟੂ ਬਾਜਵਾ, ਮੋਹਰ ਸਿੰਘ ਖਾਬੜਾ, ਅਵਤਾਰ ਸਿੰਘ ਤਾਰੀ, ਪ੍ਰਧਾਨ ਵੇਰਕਾ ਸਹਿਕਾਰੀ ਸਭਾ ਹਰੀਪੁਰ ਨਰਿੰਦਰ ਸਿੰਘ ਆਦਿ ਹਾਜ਼ਰ ਸਨ।
ਕੁਸ਼ਤੀ ਦੰਗਲ ਨੂੰ ਸਫ਼ਲ ਬਣਾਉਣ ਵਿੱਚ ਸਰਪੰਚ ਗੁਰਦੀਪ ਸਿੰਘ, ਕਾਕਾ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਪੰਚ, ਹਰਮੀਤ ਕੌਰ ਪੰਚ, ਕਿਸਾਨ ਆਗੂ ਕਰਨੈਲ ਸਿੰਘ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਹਰੀਪੁਰ ਸਰੂਪ ਸਿੰਘ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।

Advertisement

Advertisement