For the best experience, open
https://m.punjabitribuneonline.com
on your mobile browser.
Advertisement

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

07:35 AM May 07, 2024 IST
ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਸਮਾਗਮ ਮੌਕੇ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 6 ਮਈ
ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਅੱਜ ਇੱਥੋਂ ਦੇ ਰਾਮਗੜ੍ਹੀਆ ਭਵਨ ਵਿਖੇ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਪ੍ਰਸ਼ੋਤਮ ਸਿੰਘ, ਇਸਤਰੀ ਸਤਿਸੰਗ ਜਥੇ ਦੀਆਂ ਬੀਬੀਆਂ, ਭਾਈ ਪੂਰਨ ਸਿੰਘ ਅੰਮ੍ਰਿਤਸਰ ਅਤੇ ਭਾਈ ਬਲਿਹਾਰ ਸਿੰਘ, ਭਾਈ ਜਸਬੀਰ ਸਿੰਘ ਵਲਟੋਹਾ ਅਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉੱਘੇ ਬਿਲਡਰ ਜਰਨੈਲ ਸਿੰਘ ਮੁੱਖ ਮਹਿਮਾਨ ਸਨ ਜਦੋਂਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਲੁਧਿਆਣਾ ਦੇ ਪ੍ਰਧਾਨ ਰਣਜੋਧ ਸਿੰਘ, ਦਲਜੀਤ ਸਿੰਘ ਭਾਊ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਵਿੱਚ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਵੀ ਸ਼ਿਰਕਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×