For the best experience, open
https://m.punjabitribuneonline.com
on your mobile browser.
Advertisement

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

09:59 AM May 07, 2024 IST
ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਸਮਾਗਮ ਵਿੱਚ ਗੁਰਪ੍ਰੀਤ ਸਿੰਘ ਜੀਪੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਮਈ
ਇਥੋਂ ਦੇ ਰਣਜੀਤ ਨਗਰ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ ਨੇ ਕੀਰਤਨ, ਪ੍ਰਸਿੱਧ ਢਾਡੀ ਅਮਰਜੀਤ ਸਿੰਘ ਰੁਪਾਲੋਂ ਵਾਲਿਆਂ ਦੇ ਜਥੇ ਨੇ ਢਾਡੀ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ, ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵੱਖ ਵੱਖ ਵਿਸ਼ਵਕਰਮਾ ਰਾਮਗੜ੍ਹੀਆ ਸਭਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸ਼ਹਿਰ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਅੱਡੇ ’ਤੇ ਛਬੀਲ ਲਾਈ। ਇੰਜਨੀਅਰ ਬਲਦੇਵ ਸਿੰਘ ਮਠਾੜੂ ਅਤੇ ਗੁਰਨਾਮ ਸਿੰਘ ਭਮਰਾ ਨੇ ਗੁਰਦੁਆਰਾ ਸਾਹਿਬ ਵਿਖੇ ਭਾਈਚਾਰੇ ਵੱਲੋਂ ਸ਼ਾਨਦਾਰ ਕਮਿਊਨਿਟੀ ਸੈਂਟਰ ਦੇ ਚੱਲ ਰਹੇ ਨਿਰਮਾਣ ਸਬੰਧੀ ਜਾਣਕਾਰੀ ਦਿੱਤੀ। ਅੰਤ ਵਿਚ ਆਈਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਸ਼ਕਰਰਾਜ ਸਿੰਘ ਰੂਪਰਾਏ, ਸ਼ਮਿੰਦਰ ਸਿੰਘ ਮਿੰਟੂ ਤੇ ਵਰਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×