ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੱਸਾ ਵਾਡੋਵਾਲ ਨੇ ਜਿੱਤੀ ਝੰਡੀ ਦੀ ਕੁਸ਼ਤੀ

10:04 AM Sep 15, 2024 IST
ਜੱਸਾ ਵਾਡੋਵਾਲ ਦਾ ਸਨਮਾਨ ਕਰਦੇ ਹੋਏ ਕਮੇਟੀ ਮੈਂਬਰ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 14 ਸਤੰਬਰ
ਪਿੰਡ ਅਰਨੋਲੀ ਭਾਈਕੀ ਵਿੱਚ ਗੁੱਗਾ ਪੀਰ ਦੀ ਯਾਦ ਵਿਚ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਅਤੇ ਐੱਨਆਰਆਈਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ ਨੌਵਾਂ ਕੁਸ਼ਤੀ ਦੰਗਲ ਯਾਦਗਾਰੀ ਹੋ ਨਿਬੜਿਆ। ਇਸ ਕੁਸ਼ਤੀ ਦੰਗਲ ਵਿੱਚ ਪੰਜਾਬ, ਹਰਿਆਣਾ ਦੇ ਨਾਮੀ ਪਹਿਲਵਾਨਾਂ ਦੇ ਛਿੰਝ ਮੁਕਾਬਲੇ ਕਰਵਾਏ ਗਏ। ਪਹਿਲਵਾਨ ਵੱਡਾ ਜੱਸਾ ਵਾਡੋਵਾਲ ਨੇ ਕੁਲਵਿੰਦਰ ਭੁੱਟਾ ਨੂੰ ਹਰਾ ਕੇ 51 ਹਜ਼ਾਰ ਝੰਡੀ ਦੀ ਕੁਸ਼ਤੀ ਜਿੱਤੀ। ਗੁੱਗਾ ਮੈੜੀ ਪ੍ਰਬੰਧਕਾਂ ਵੱਲੋਂ ਅਗਲੇ ਸਾਲ ਕੁਸ਼ਤੀ ਦੰਗਲ ਨੂੰ ਵੱਡੇ ਪੱਧਰ ’ਤੇ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਗਤ ਗੁਰਮੇਲ ਸਿੰਘ, ਭਗਤ ਜੋਰਾ ਸਿੰਘ, ਭਗਤ ਬਲਦੇਵ ਸਿੰਘ ਅਤੇ ਗੁੱਗਾ ਮੈੜੀ ਪ੍ਰਬੰਧਕ ਕਮੇਟੀ ਨੇ ਸਹਿਯੋਗ ਦੇਣ ਤੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਰਤਨ ਨਾਥ, ਸਤਪਾਲ ਸਿੰਘ ਪੂਨੀਆਂ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਭਗਤ ਗੁਰਮੇਲ ਸਿੰਘ, ਭਗਤ ਜੋਰਾ ਸਿੰਘ, ਭਗਤ ਬਲਦੇਵ ਸਿੰਘ, ਜਸਵਿੰਦਰ ਸਿੰਘ ਲਾਲੀ ਪ੍ਰਧਾਨ, ਹਰਜਿੰਦਰ ਸਿੰਘ, ਮੀਹਾਂ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਤੇਜਿੰਦਰ ਸਿੰਘ, ਸਮਸ਼ੇਰ ਸਿੰਘ, ਕਮਲ ਪ੍ਰੀਤ ਸਿੰਘ, ਜਸਪਾਲ ਸਿੰਘ, ਭਗਵੰਤ ਸਿੰਘ, ਹਰਿੰਦਰ ਸਿੰਘ ਤੇ ਗੁਰਮੀਤ ਸਿੰਘ ਮੌਜੂਦ ਸਨ।

Advertisement

Advertisement