For the best experience, open
https://m.punjabitribuneonline.com
on your mobile browser.
Advertisement

ਜਸਵੀਰ ਸਿੰਘ ਨੂੰ ਪ੍ਰਧਾਨ ਥਾਪਿਆ

06:43 AM Aug 26, 2024 IST
ਜਸਵੀਰ ਸਿੰਘ ਨੂੰ ਪ੍ਰਧਾਨ ਥਾਪਿਆ
ਮਿਸ਼ਨ ਦੇ ਨਵੇਂ ਚੁਣੇ ਪ੍ਰਧਾਨ ਜਸਵੀਰ ਸਿੰਘ ਤੇ ਹੋਰ ਅਹੁਦੇਦਾਰ। -ਫੋਟੋ: ਸੋਢੀ
Advertisement

ਐਸਏਐਸ ਨਗਰ (ਮੁਹਾਲੀ): ਸ਼ਹੀਦ ਬਾਬਾ ਜੀਵਨ ਸਿੰਘ (ਸ਼ਹੀਦ ਭਾਈ ਜੈਤਾ ਜੀ ਖੋਜ ਮਿਸ਼ਨ ਮੁਹਾਲੀ) ਦਾ ਆਮ ਇਜਲਾਸ ਐਤਵਾਰ ਨੂੰ ਇੱਥੋਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਫੇਜ਼-3ਏ ਵਿੱਚ ਹੋਇਆ। ਇਸ ਸਬੰਧੀ ਜਨਰਲ ਸਕੱਤਰ ਵੱਲੋਂ ਪਬਲਿਕ ਨੋਟਿਸ 18 ਅਗਸਤ ਨੂੰ ਜਾਰੀ ਕੀਤਾ ਸੀ। ਸਟੇਜ ਸਕੱਤਰ ਮਹਿੰਦਰ ਸਿੰਘ ਨੇ ਹਾਊਸ ਦੀ ਕਾਰਵਾਈ ਸ਼ੁਰੂ ਕੀਤੀ। ਹਾਜ਼ਰ ਸੰਗਤ ਵੱਲੋਂ ਅੱਜ ਹੀ ਕਾਰਜਕਾਰਨੀ ਕਮੇਟੀ ਦੀ ਨਵੀਂ ਚੋਣ ਕਰਨ ਦਾ ਸੁਝਾਅ ਦਿੱਤਾ ਗਿਆ ਤੇ ਡੀਡੀਪੀਓ (ਸੇਵਾਮੁਕਤ) ਕੁਲਵੰਤ ਸਿੰਘ ਨੂੰ ਪ੍ਰਜਾਈਡਿੰਗ ਅਫ਼ਸਰ ਨਿਯੁਕਤ ਕਰਨ ਦਾ ਫ਼ੈਸਲਾ ਲਿਆ। ਇਸ ਮੌਕੇ ਸਰਬਸੰਮਤੀ ਨਾਲ ਜਸਵੀਰ ਸਿੰਘ ਨੂੰ ਪ੍ਰਧਾਨ, ਮੰਗਤ ਸਿੰਘ ਨੂੰ ਜਨਰਲ ਸਕੱਤਰ, ਰਾਜਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਤੇ ਗੁਰਪ੍ਰੀਤ ਸਿੰਘ ਕੰਧੋਲਾ ਨੂੰ ਮੀਤ ਪ੍ਰਧਾਨ, ਮਹਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਸਿੱਖਿਆ ਬੋਰਡ ਦੇ ਮੁਲਾਜ਼ਮ ਆਗੂ ਹਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ, ਸੁਰਿੰਦਰ ਸਿੰਘ ਨੂੰ ਪ੍ਰਚਾਰਕ ਸਕੱਤਰ ਚੁਣਿਆ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement