For the best experience, open
https://m.punjabitribuneonline.com
on your mobile browser.
Advertisement

ਜਸਵੀਰ ਗੜ੍ਹੀ ਵੱਲੋਂ ਆਨੰਦਪੁਰ ਸਾਹਿਬ ਤੋਂ ਚੋਣ ਲੜਨਾ ਤੈਅ

09:17 AM Apr 30, 2024 IST
ਜਸਵੀਰ ਗੜ੍ਹੀ ਵੱਲੋਂ ਆਨੰਦਪੁਰ ਸਾਹਿਬ ਤੋਂ ਚੋਣ ਲੜਨਾ ਤੈਅ
ਮੁਹਾਲੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਜਸਵੀਰ ਸਿੰਘ ਗੜ੍ਹੀ।
Advertisement

ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ (ਮੁਹਾਲੀ), 29 ਅਪਰੈਲ
ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜਨਾ ਲਗਪਗ ਤੈਅ ਹੈ। ਭਾਵੇਂ ਪਾਰਟੀ ਵੱਲੋਂ ਹਾਲੇ ਅਧਿਕਾਰਿਤ ਤੌਰ ’ਤੇ ਸ੍ਰੀ ਗੜ੍ਹੀ ਦਾ ਐਲਾਨ ਕੀਤਾ ਜਾਣਾ ਬਾਕੀ ਹੈ ਪਰ ਉਨ੍ਹਾਂ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਆਰੰਭ ਦਿੱਤੀਆਂ ਗਈਆਂ ਹਨ। ਮੁਹਾਲੀ ਜ਼ਿਲ੍ਹੇ ਦੀ ਬਸਪਾ ਲੀਡਰਸ਼ਿਪ ਵੱਲੋਂ ਵੀ ਇਸ ਸਬੰਧੀ ਚੋਣ ਮੀਟਿੰਗਾਂ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਅੱਜ ਇੱਥੋਂ ਦੇ ਸੈਕਟਰ 66 ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਸ੍ਰੀ ਗੜ੍ਹੀ ਨੇ ਭਾਜਪਾ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਹ ਚੋਣਾਂ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੰਵਿਧਾਨ ਬਦਲਣ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੇਸ਼ ਭਰ ਵਿੱਚ ਭਾਜਪਾ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਸਪਾ ਦੇਸ਼ ਤੇ ਪੰਜਾਬ ਵਿੱਚ ਵੱਡੀ ਧਿਰ ਬਣ ਕੇ ਉਭਰੇਗੀ। ਇਸ ਮੌਕੇ ਸ੍ਰੀ ਗੜ੍ਹੀ ਨੇ ਪਾਰਟੀ ਆਗੂਆਂ ਨੂੰ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਬੂਥ ਪੱਧਰੀ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਰਟੀ ਆਗੂਆਂ ਨੂੰ ਵਿਰੋਧੀ ਪਾਰਟੀਆਂ ਦੀ ਗ਼ਰੀਬ ਅਤੇ ਦਲਿਤ ਵਿਰੋਧੀ ਸੋਚ ਬਾਰੇ ਘਰ-ਘਰ ਤੱਕ ਜਾਣਕਾਰੀ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਇੱਕ ਝੰਡੇ ਹੇਠ ਇਕੱਠਾ ਕਰਨ ਲਈ ਹੰਭਲਾ ਮਾਰਿਆ ਜਾਵੇ ਤੇ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾਵੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਜਨਰਲ ਸਕੱਤਰ ਦੀਪਕ ਕੁਮਾਰ ਸੌਂਧੀ, ਸਕੱਤਰ ਮੋਹਨ ਲਾਲ, ਸ਼ਹਿਰੀ ਪ੍ਰਧਾਨ ਗੁਰਬਚਨ ਸਿੰਘ ਮਾਧੋਪੁਰੀ, ਮੀਤ ਪ੍ਰਧਾਨ ਦਰਬਾਰਾ ਸਿੰਘ, ਹਰਨੇਕ ਸਿੰਘ, ਗੁਰਮੇਲ ਸਿੰਘ ਮਨਾਣਾ, ਟੀਐੱਲ ਬੈਂਸ, ਕੁਲਦੀਪ ਰਾਮ, ਜਸਵਿੰਦਰ ਸਿੰਘ, ਜੈਬ ਸਿੰਘ ਭਾਗੋਮਾਜਰਾ, ਰਾਜ ਕੁਮਾਰ ਪਾਂਡੇ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×