ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸਵੰਤ ਜ਼ਫ਼ਰ ਵੱਲੋਂ ਪੰਜਾਬ ਭਵਨ ਦਾ ਦੌਰਾ

08:32 AM Sep 07, 2024 IST
ਜਸਵੰਤ ਸਿੰਘ ਜ਼ਫ਼ਰ ਦਾ ਸਵਾਗਤ ਕਰਦੇ ਹੋਏ ਪੰਜਾਬ ਭਵਨ ਦਿੱਲੀ ਦੇ ਅਧਿਕਾਰੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਸਤੰਬਰ
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਅੱਜ ਇੱਥੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਪੰਜਾਬ ਭਵਨ ਦੇ ਬੀ ਬਲਾਕ ਵਿਚ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗ ਦੇ ਸਥਾਨਕ ਦਫਤਰ ਦੀ ਇੰਚਾਰਜ ਕਰੁਣਾ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਸ਼ਰੂਤੀ ਸਿੰਘ (ਆਈ.ਏ.ਐੱਸ.) ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ ਸ਼੍ਰੀਮਤੀ ਅਸਿਤਾ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਵਿਚ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਸੰਭਾਵਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਭਵਨ ਦੀ ਡਿਓਢੀ, ਵਰਾਂਡੇ ਅਤੇ ਕਮਰਿਆਂ ਵਿਚ ਪੰਜਾਬ ਦੇ ਮਹਾਨ ਸਾਹਿਤਕਾਰਾਂ ਦੇ ਪੋਸਟਰ ਅਤੇ ਰਚਨਾਵਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਮਗਰੋਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਸ਼ਾ ਵਿਭਾਗ ਦਾ ਮੁੱਖ ਉਦੇਸ਼ ਪ੍ਰਕਾਸ਼ਨਾਵਾਂ ਨੂੰ ਡਿਜੀਟਲੀ ਇੰਟਰਨੈਟ ’ਤੇ ਮੁੱਹਈਆ ਕਰਵਾਉਣਾ ਹੈ ਪਰ ਫਿਰ ਵੀ ਭਾਸ਼ਾ ਵਿਭਾਗ ਦੀਆਂ ਜਿੰਨੀਆਂ ਵੀ ਪੁਸਤਕਾਂ ਉਪਲਬਧ ਹਨ ਉਹ ਸਾਹਿਤ ਕੇਂਦਰ ਦਿੱਲੀ ਵਿੱਚ ਵੀ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਪੁਸਤਕਾਂ ਦੀ ਸੰਖੇਪ ਜਾਣਕਾਰੀ ਪੰਜਾਬ ਭਵਨ ਦੇ ਮੁੱਖ ਕਾਊਂਟਰ ’ਤੇ ਇਲੈਕਟ੍ਰਾਨਿਕ ਰੂਪ ਵਿੱਚ ਵੀ ਉਪਲਬਧ ਹੋਵੇਗੀ ਤਾਂ ਜੋ ਇਥੇ ਆਉਣ ਵਾਲਿਆਂ ਨੂੰ ਕੀਮਤੀ ਖਜ਼ਾਨੇ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਅਲੋਕ ਚਾਵਲਾ ਦੀ ਮੌਜੂਦ ਸਨ।

Advertisement

Advertisement